Saturday, May 30, 2026

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਿਸ਼ੇਸ਼ ਤੋਰ ‘ਤੇ ਕੀਤਾ ਸਨਮਾਨਿਤ

2022 ਦੀਆਂ ਚੋਣਾਂ ‘ਚ ਯੂਥ ਅਕਾਲੀ ਦਲ ਨਿਭਾਵੇਗਾ ਆਪਣੀ ਅਹਿਮ ਭੂਮਿਕਾ – ਐਡਵੋਕੇਟ ਕਿਰਨਪ੍ਰੀਤ ਮੋਨੂੰ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਵਿਚ ਹੋਣ ਵਾਲੀਆ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਹੋਵੇਗੀ ਜਿਸ ਵਿਚ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਨਿਭਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੌਮਾਣਾ ਨਾਲ ਯੂਥ ਅਕਾਲੀ ਦਾ ਢਾਂਚਾ ਬਣਾਉਣ ਸਬੰਧੀ ਮੀਟਿੰਗ ਕਰਨ ਉਪਰੰਤ ਕੀਤਾ।
                    ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ ਕਿਹਾ ਕਿ ਪੰਜਾਬ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਵਾਰਡ, ਸਰਕਲ ਤੇ ਸ਼ਹਿਰੀ ਪੱਧਰ ‘ਤੇ ਯੂਥ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਰਹੀਆਂ ਹਨ ਅਤੇ ਸ਼ਹਿਰ ਵਿੱਚ ਨਵੇਂ ਢਾਂਚੇ ਦਾ ਗਠਨ ਜਲਦ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਹੇਠ ਸ਼ਹਿਰਾਂ ਵਿੱਚ ਯੂਥ ਅਕਾਲੀ ਦਲ ਨੂੰ ਮਜਬੂਤ ਕਰਕੇ ਸ਼੍ਰੌਮਣੀ ਅਕਾਲੀ ਦਲ ਦੀ ਜਿੱਤ ਦਾ ਝੰਡਾ ਬੁਲੰਦ ਕੀਤਾ ਜਾਵੇਗਾ।
                       ਬੰਟੀ ਰੌਮਾਣਾ ਨੇ ਕਿਹਾ ਕਿ ਯੂਥ 2022 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕਰ ਲੈਣ।ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ ਤੇ ਥੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਵੀ ਕੀਤਾ ਗਿਆ।
                    ਇਸ ਮੋਕੇ ਕੌਮੀ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੁੰਦਲ, ਮਨਿੰਦਰ ਸੰਧੂ, ਨਰਮਿੰਦਰ ਸਿੰਘ ਗਿੱਲ, ਸੁਖਜਿੰਦਰ ਸੰਧੂ, ਮਨਜਿੰਦਰ ਸਿੰਘ ਕੰਗ, ਸ਼ਮਸ਼ੇਰ ਸਿੰਘ ਕਲੇਰ, ਸਾਹਿਬਜੀਤ ਸਿੰਘ, ਓਂਕਾਰ ਸਿੰਘ, ਗੁਰਲਾਲ ਸਿੰਘ ਕੋਟ ਖਾਲਸਾ, ਗੁਰਵਿੰਦਰ ਸਿੰਘ ਬੁੱਟਰ, ਹਰਸਿਮਰਨ ਸੰਧੂ, ਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਹੈਰੀ ਰੰਧਾਵਾ, ਵਿਕਾਸ ਛੋਟੂ, ਗੁਰਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਹਰਜਿੰਦਰ ਅਠਵਾਲ, ਅੰਮ੍ਰਿਤਪਾਲ ਸਿੰਘ ਰੰਧਾਵਾ, ਪਵਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …