Monday, June 2, 2025
Breaking News

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਗੁਰਮਤਿ ਚੇਤਨਾ ਮਾਰਚ ਵਿੱਚ ਸ਼ਾਮਲ ਸੰਗਤਾਂ ਨੂੰ ‘ਜੀਅ ਆਇਆਂ ਆਖਿਆ’

PPN1311201401

PPN1311201402
ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰਬੀਰ ਯੋਧੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਬਾਬਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਅੰਮ੍ਰਿਤ ਵੇਲੇ 2 ਤੋਂ 5 ਵਜੇ ਤੀਕ ਸੰਗਤਾਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ। ਸਵੇਰੇ 5 ਤੋਂ 8 ਵਜੇ ਤੀਕ ਸ੍ਰੀ ਆਸਾ ਜੀ ਦੀ ਵਾਰ ਦੀ ਪਾਵਨ-ਪਵਿੱਤਰ ਬਾਣੀ ਦਾ ਕੀਰਤਨ ਹੋਇਆ। ਉਪਰੰਤ ਸਵੇਰੇ 8.30 ਵਜੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਭਾਈ ਹਰਭਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਧੁਰ ਕੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਸਤਪਾਲ ਸਿੰਘ ਨੇ ਕੀਤੀ ।  ਹੁਕਮਨਾਮਾ ਤੇ ਸ਼ਹੀਦੀ ਪ੍ਰਸੰਗ ਦੀ ਕਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕੀਤੀ। ਇਸ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥਿਆਂ ਅਤੇ ਪ੍ਰਚਾਰਕ ਸਾਹਿਬਾਨ ਨੇ ਬਾਬਾ ਜੀ ਦੀ ਅਦੁੱਤੀ ਸ਼ਹਾਦਤ ਸਬੰਧੀ ਬੀਰ ਰਸੀ ਪ੍ਰਸੰਗ/ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਜੀ ਨੰਦਗੜ੍ਹ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ਵਿੱਚ ਗੁਰਦੁਆਰਾ ਸ਼ਹੀਦ ਗੰਜ ਵਿਖੇ ਪਹੁੰਚੇ ਗੁਰਮਤਿ ਚੇਤਨਾ ਮਾਰਚ ਵਿੱਚ ਸ਼ਾਮਲ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਜੀਅ ਆਇਆਂ ਆਖਿਆ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਸਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨਾ ਸਹਾਰਦੇ ਹੋਏ 75 ਸਾਲ ਦੀ ਉਮਰ ਵਿੱਚ ਗੁਰਧਾਮਾ ਦੀ ਰੱਖਿਆ ਲਈ ਸੀਸ ਤਲੀ ਤੇ ਧਰ ਕੇ ਸ਼ਹਾਦਤ ਦਿੱਤੀ, ਜਿਸ ਦਾ ਸਮੁੱਚੀ ਸਿੱਖ ਕੌਮ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਰ ਸਾਹਿਬਜ਼ਾਦਿਆਂ ਸਾਹਿਬ ਅਜੀਤ ਸਿੰਘ ਜੀ, ਸਾਹਿਬ ਜੁਝਾਰ ਸਿੰਘ ਜੀ, ਸਾਹਿਬ ਜ਼ੋਰਾਵਰ ਸਿੰਘ ਜੀ ਅਤੇ ਸਾਹਿਬ ਫਤਿਹ ਸਿੰਘ ਜੀ ਦੇ ਨਕਸ਼ੇ ਕਦਮ ਤੇ ਚੱਲ ਕੇ ਆਪਾ ਭਾਵ ਗੁਰੂ ਨੂੰ ਸਮਰਪਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ ਤੇ ਚੱਲਦਿਆਂ ਹੋਇਆਂ ਖੰਡੇ ਬਾਟੇ ਦਾ ਅੰਮ੍ਰਿਤ ਛਕ ਨਸ਼ਿਆਂ ਦਾ ਤਿਆਗ ਕਰੇ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੱਖ ਜਥੇਬੰਧੀਆਂ, ਸਭਾ ਸੁਸਾਇਟੀਆਂ ਅਤੇ ਸਮਾਗਮ ਵਿੱਚ ਮੌਜੂਦ ਧਾਰਮਿਕ ਸਖ਼ਸ਼ੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਜੀ ਨੰਦਗੜ੍ਹ ਵੱਲੋਂ ਜਥੇਦਾਰ ਅਵਤਾਰ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ , ਸ੍ਰੀ ਸਾਹਿਬ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਜੀ ਨੰਦਗੜ੍ਹ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਖ਼ਸ਼ੀਅਤਾਂ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਸ਼ਾਮ ਸਮੇਂ ਸਜਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਗਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ, ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣਾ, ਭਾਈ ਅਮਰਜੀਤ ਸਿੰਘ ਤਾਨ ਪਟਿਆਲਾ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਨਰਿੰਜਣ ਸਿੰਘ ਜਵੱਦੀ ਕਲਾਂ ਲੁਧਿਆਣਾ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਬੀਬੀ ਬਲਜੀਤ ਕੌਰ ਖ਼ਾਲਸਾ ਤਲਵਾੜੇ ਵਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ। ਉਪਰੰਤ ਬੀਬਾ ਪਰਨੀਤ ਕੌਰ ਕਾਦੀਆਂ, ਭਾਈ ਗੁਰਮੁਖ ਸਿੰਘ ਵਲਟੋਹਾ ਦੇ ਢਾਡੀ ਜਥੇ ਅਤੇ ਭਾਈ ਚੰਨਣ ਸਿੰਘ ਚਮਨ ਹਰਿਗੋਬਿੰਦਪੁਰੀ ਕਵੀ ਨੇ ਬੀਰ ਰਸੀ ਵਾਰਾਂ ਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਗੁਰਦੇਵ ਸਿੰਘ ਹੈਡ ਪ੍ਰਚਾਰਕ ਨੇ ਨਿਭਾਈ।
ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤਿੰ੍ਰਗ ਮੈਂਬਰ, ਸ੍ਰ: ਮਨਜੀਤ ਸਿੰਘ, ਸ੍ਰ: ਬਾਵਾ ਸਿੰਘ ਗੁਮਾਨਪੁਰਾ, ਸ੍ਰ: ਭਰਪੂਰ ਸਿੰਘ ਖਾਲਸਾ ਮੈਂਬਰ, ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਅਤੇ ਸ੍ਰ: ਸਤਬੀਰ ਸਿੰਘ ਸਕੱਤਰ ਤੋਂ ਇਲਾਵਾ ਸ੍ਰ: ਪਰਮਜੀਤ ਸਿੰਂਘ ਸਰੋਆ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸ੍ਰ: ਬਿਜੈ ਸਿੰਘ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਸੁਲੱਖਣ ਸਿੰਘ , ਸ੍ਰ: ਸੁਖਰਾਜ ਸਿੰਘ ਵਧੀਕ ਮੈਨੇਜਰ, ਸ੍ਰ: ਸਤਨਾਮ ਸਿੰਘ ਸੁਪ੍ਰਿੰਟੈਡੈਂਟ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਸ੍ਰ:ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਭਾਈ ਕੁਲਵਿੰਦਰ ਸਿੰਘ ਅਰਦਾਸੀਆ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …

Leave a Reply