Thursday, September 17, 2026

ਸਕੂਲੀ ਬੱਸਾਂ ਵਿੱਚ ਮਾਪਦੰਡਾਂ ਨੂੰ ਯਕੀਨੀ ਬਣਾਇਆ ਜਾਵੇ- ਨਵਨੀਤ ਕੌਰ ਤੂਰ

ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਸਕੂਲੀ ਬੱਸਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਦੇ ਹੁਕਮਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਗਠਿਤ ਟੀਮ ਵਲੋਂ ਸੰਗਰੂਰ ਦੇ ਪ੍ਰਾਈਵੇਟ ਸਕੂਲਾਂ ਵਲੋਂ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।
                 ਸ਼੍ਰੀਮਤੀ ਨਵਨੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਲੈ ਕੇ ਸਕੂਲੀ ਬੱਸਾਂ ਵਿੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਕਈ ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡ ਪੂਰੇ ਨਾ ਹੋਣ ਕਾਰਨ ਚਲਾਨ ਕੀਤੇ ਗਏ।ਸੁਰੱਖਿਆ ਮਾਪਦੰਡਾਂ ਅਨੁਸਾਰ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰੇ, ਸਪੀਡ ਗਵਰਨਰ, ਬੱਸਾਂ ਵਿੱਚ ਜੀ.ਪੀ.ਐਸ ਸਿਸਟਮ, ਸਟਾਫ਼ ਸਿਗਨਲ ਅਲਾਰਮ, ਚਾਲਕ ਕੋਲ ਬੱਚਿਆਂ ਦੇ ਨਾਂ-ਪਤੇ ਅਤੇ ਉਨ੍ਹਾਂ ਦੇ ਮਾਪਿਆਂ ਦੀ ਫੋਨ ਸੂਚੀ ਹੋਣਾ, ਪੀਣ ਵਾਲੇ ਪਾਣੀ ਦਾ ਵੇਰਵਾ ਪ੍ਰਬੰਧ ਆਦਿ ਸਮੇਤ ਬਾਕੀ ਹੋਰ ਨਿਰਧਾਰਿਤ ਸਹੂਲਤਾਂ ਦਾ ਹੋਣਾ ਜਰੂਰੀ ਹੈ।
                     ਇਸੇ ਦੌਰਾਨ ਏ.ਐਸ.ਆਈ ਪਵਨ ਕੁਮਾਰ ਟ੍ਰੈਫਿਕ ਇੰਚਾਰਜ਼ ਸੰਗਰੂਰ, ਹੈਡ ਕਾਂਸਟੇਬਲ ਅਵਤਾਰ ਸਿੰਘ, ਹੈਡ ਕਾਂਸਟੇਬਲ ਪ੍ਰਗਟ ਸਿੰਘ, ਏ.ਐਸ.ਆਈ ਸੁਖਵਿੰਦਰ ਸਿੰਘ, ਏ.ਐਸ.ਆਈ ਸਰਵਣ ਸਿੰਘ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਮੈਂਬਰ ਹਰਜੀਤ ਕੌਰ, ਨਿਰਮਲ ਕੌਰ ਮੌਜ਼ੂਦ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …