ਮਹਿਤਾ ਚੌਕ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਤੇ ਕਾਤਲਾਂ ਖ਼ਿਲਾਫ਼ ਕਾਰਵਾਈ ਪ੍ਰਤੀ ਦੇਰੀ ਲਈ ਯੂ.ਪੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੇ ਇਨਸਾਫ਼ ਪਸੰਦ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਨ੍ਹਾਂ ਦੁੱਖ ਅਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਕੇਂਦਰ ਅਤੇ ਉਤਰ ਪ੍ਰਦੇਸ਼ ਸਰਕਾਰ ਵੱਲੋਂ ਸਰਪ੍ਰਸਤੀ ਕੀਤੀ ਜਾ ਰਹੀ ਹੈ।ਜਿਸ ਕਾਰਨ ਕਿਸਾਨਾਂ ਦੇ ਕਾਤਲਾਂ ਖ਼ਿਲਾਫ਼ ਕੋਈ ਕਾਰਵਾਈ ਜਾਂ ਠੋਸ ਕਦਮ ਨਹੀਂ ਚੁੱਕੇ ਜਾ ਰਹੇ।ਉਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੱਲੋਂ ਦਿੱਤੇ ਗਏ ਭੜਕਾਊ ਭਾਸ਼ਣ ਪ੍ਰਤੀ ਨਿਆਇਕ ਜਾਂਚ ਅਤੇ ਉਨਾਂ ਨੂੰ ਤੁਰੰਤ ਬਰਖ਼ਾਸਤ ਕਰਨ ਤੋਂ ਇਲਾਵਾ ਘਟਨਾ ਦੇ ਦੋਸ਼ੀਆਂ ਖਿਲਾਫ਼ ਤੁਰੰਤ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …