Wednesday, April 29, 2026

ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਵਰਕਸ਼ਾਪ

ਨਵਾਂਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇ.ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ ਜਿਸ ਵਿਚ ਜ਼ਿਲ੍ਹੇ ਦੇ ਸਕੂਲ ਮੁਖੀਆਂ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਵਰਕਸ਼ਾਪ ਵਿਚ ਉਚੇਚੇ ਤੌਰ ’ਤੇ ਪਹੁੰਚੇ ਡਾਇਰੈਕਟਰ ਰਿਕਰੁਟਮੈਂਟ ਜਲੰਧਰ ਕਰਨਲ ਜੈਵੀਰ ਸਿੰਘ ਤੋਮਰ ਨੇ ਫ਼ੌਜ ਵਿਚ ਭਰਤੀ ਲਈ ਰਜਿਸਟ੍ਰੇਸ਼ਨ ਤੋਂ ਲੈ ਕੇ ਪੂਰੀ ਭਰਤੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਭਰਤੀ ਪ੍ਰਕਿਰਿਆ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੁੰਦੀ ਹੈ ਅਤੇ ਨੌਜਵਾਨਾਂ ਨੂੰ ਭਰਤੀ ਲਈ ਦਲਾਲਾਂ ਦੇ ਚੱਕਰ ਤੋਂ ਬਚਣਾ ਚਾਹੀਦਾ ਹੈ।
                  ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਵਰਕਸ਼ਾਪ ਵਿੱਚ ਸ਼ਾਮਲ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਭਰਤੀ ਸਬੰਧੀ ਜਾਣਕਾਰੀ ਨੂੰ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਫ਼ੌਜ ਵਿਚ ਭਰਤੀ ਲਈ ਰੁਝਾਨ ਵਧ ਸਕੇ।ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰੀਕ ਸਿੰਘ ਨੇ ਵੀ ਭਰਤੀ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।ਕੇ.ਸੀ ਇੰਸਟੀਚਿੳੈਸ਼ਨਜ਼ ਵੱਲੋਂ ਭਰਤੀ ਲਈ ਮੁਫ਼ਤ ਰਜਿਸਟ੍ਰੇਸ਼ਨ ਸੈਲ ਸਥਾਪਿਤ ਕਰਨ ਦਾ ਐਲਾਨ ਕੀਤਾ ਗਿਆ ਤਾਂ ਜੋ ਭਰਤੀ ਦੇ ਚਾਹਵਾਨ ਆਪਣੀ ਰਜਿਸਟ੍ਰੇਸ਼ਨ ਸਹੀ ਤਰੀਕੇ ਨਾਲ ਕਰਵਾ ਸਕਣ।
                ਇਸ ਮੌਕੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ, ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਤੋਂ ਇਲਾਵਾ ਪ੍ਰਿੰਸੀਪਲ ਵਿਕਾਸ ਕੁਮਾਰ, ਪ੍ਰਿੰਸੀਪਲ ਡਾ. ਕੁਲਜਿੰਦਰ ਕੌਰ, ਪ੍ਰਿੰਸੀਪਲ ਇੰਜ: ਰਾਜਿੰਦਰ ਮੂੰਮ, ਪ੍ਰਿੰਸੀਪਲ ਡਾ. ਸ਼ਬਨਮ, ਪ੍ਰਿੰਸੀਪਲ ਕਪਿਲ ਕਨਵਰ, ਪ੍ਰੋ. ਅੰਕੁਸ਼ ਨਿਝਾਵਨ, ਪ੍ਰਭਜੋਤ ਸਿੰਘ, ਰਵਿੰਦਰ ਕੌਰ, ਰਮਨਦੀਪ ਕੌਰ, ਵਿਪਨ ਕੁਮਾਰ ਤੇ ਹੋਰ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …