ਅੰਮ੍ਰਿਤਸਰ, 6 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ
ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਇਨਵੈਸਟੀਚਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਸ੍ਰੀਮਤੀ ਤਜਿੰਦਰ ਕੌ ਛੀਨਾ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ।
ਛੀਨਾ ਨੇ ਆਪਣੇ ਭਾਸ਼ਣ ’ਚ ਕਿਹਾ ਕਿ ਅਧਿਆਪਕ ਦਾ ਕਿੱਤਾ ਚੁਣੌਤੀਆਂ ਭਰਪੂਰ ਹੈ, ਜਿਨ੍ਹਾਂ ਨੂੰ ਰੋਜ਼ਾਨਾ ਨਵੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਸਕੂਲ ’ਚ ਮਾਪਿਆਂ ਵਰਗੀ ਭੂਮਿਕਾ ਨਿਭਾਉਂਦੇ ਹਨ, ਜੋ ਕਿ ਬੱਚਿਆਂ ਵਾਸਤੇ ਨਿੱਤ ਵਿੱਦਿਅਕ ਪ੍ਰਣਾਲੀ ’ਚ ਆ ਰਹੇ ਬਦਲਾਅ ਨੂੰ ਚੁਣੌਤੀ ਵਜੋਂ ਸਵੀਕਾਰ ਕਰਕੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿੰਦੇ ਹਨ।
ਉਨਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ’ਤੇ ਜਬਰਦਸਤੀ ਦੇ ਫ਼ੈਸਲੇ ਠੋਪਣ ਦੀ ਬਜ਼ਾਏ ਉਨ੍ਹਾਂ ਨੂੰ ਵਿੱਦਿਆ ਪ੍ਰਤੀ ਦਿਲਚਸਪੀ ਨੂੰ ਵਾਚਣ ਕਿ ਉਹ ਕਿਸ ਵਿਸ਼ੇ ਅਤੇ ਕਿਹੜੀ ਖੇਡ ’ਚ ਵਧੇਰੇ ਦਿਲਚਸਪੀ ਲੈਂਦਾ ਹੈ।ਉਨ੍ਹਾਂ ਕਿਹਾ ਕਿ ਮਾਤਾਪਿਤਾ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ਅਤੇ ਆਦਤ ’ਤੇ ਨਜ਼ਰ ਰੱਖਣ।ਛੀਨਾ ਨੇ ਹੋਰ ਕਿਹਾ ਕਿ ਅਜੋਕੇ ਸਮੇਂ ’ਚ ਪ੍ਰੀਖਿਆ ਮੁਕਾਬਲਾ ‘ਨੰਬਰਾਂ’ ਦਾ ਨਹੀਂ, ਬਲਕਿ ‘ਪ੍ਰਤੀਸ਼ਤ’ ਦਾ ਹੈ ਇਸ ਲਈ ਪ੍ਰੀਖਿਆਵਾਂ ਨੂੰ ਉਚ ਸਥਾਨ ਹਾਸਲ ਕਰਨ ਲਈ ਬੱਚਿਆਂ ਨੂੰ ਜੀਅ ਤੋੜ ਮਿਹਨਤ ਕਰਨੀ ਚਾਹੀਦੀ ਹੈ।
ਛੀਨਾ ਨੇ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ, ਜਿਨ੍ਹਾਂ ਦੀ ਯੋਗ ਅਗਵਾਈ ਹੇਠ ਸਕੂਲ ਸਫ਼ਲਤਾਵਾਂ ਦੀ ਪੌੜੀ ਚੜ੍ਹ ਰਿਹਾ ਹੈ। ਉਨਾਂ ਨੇ ਆਧੁਨਿਕ ਉਪਕਰਨਾਂ ਨਾਲ ਲੈਸ ਲੈਂਗੂਏਜ਼ ਲੈਬ ਦਾ ਜ਼ਿਕਰ ਕੀਤਾ, ਜਿਸ ਦੀ ਯੋਗ ਵਰਤੋਂ ਰਾਹੀਂ ਵਿਦਿਆਰਥੀ ਅੰਤਰਰਾਸ਼ਟਰੀ ਭਾਸ਼ਾਵਾਂ ਦਾ ਗਿਆਨ ਹਾਸਲ ਕਰ ਰਹੇ ਹਨ।ਸਮਾਗਮ ਦੌਰਾਨ ਵਿੱਦਿਆ ਦੇ ਖੇਤਰ ’ਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰ: ਨਿਰਮਲਜੀਤ ਕੌਰ ਗਿੱਲ ਅਤੇ ਵਾਈਸ ਪ੍ਰਿੰਸੀਪਲ ਰੁਪਿੰਦਰ ਕੌਰ ਮਾਹਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਵਿਦਿਆਰਥੀਆਂ ਨੇ ਅਨੁਸ਼ਾਸਨ ਅਨੁਸਾਰ ਸਕੂਲ ਹਾਊਸ (ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ) ਦੀ ਪੈਰਵੀ ਕਰਦਿਆਂ ਸਹੁੰ ਚੁੱਕ ਸਮਾਗਮ ’ਚ ਹਿੱਸਾ ਲਿਆ।ਇਨਵੈਸਟੀਚਰ ਸਮਾਗਮ ਦੀ ਕਾਰਵਾਈ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਿਸ ’ਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ।ਗਿੱਧਾ, ਭੰਗੜਾ, ਨ੍ਰਿਤ ਪੇਸ਼ਕਾਰੀ ਦਾ ਦਰਸ਼ਕਾਂ ਨੇ ਖੂਬ ਆਨੰਦ ਲਿਆ।
ਇਸ ਮੌਕੇ ਕੌਂਸਲ ਦੇ ਮੈਂਬਰ ਕੁਲਦੀਪ ਸਿੰਘ ਮਜੀਠੀਆ, ਜਸਪਾਲ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਢਿੱਲੋਂ ਅਤੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵਿਦਿਆਰਥੀ ਹਾਜ਼ਰ ਸਨ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media