Sunday, April 19, 2026

ਮਾਤਰੀ ਮੌਤ ਦਰ ਘਟਾਉਣ ਕਰਨ ਲਈ ਹਰੇਕ ਗਰਭਵਤੀ ਦਾ ਗਾਇਨਾਕੋਲੋਜਿਸਟ ਕੋਲੋਂ ਕਰਵਾਈ ਜਾਵੇ ਹੈਲਥ ਚੈਕਅੱਪ – ਡਾ. ਗੀਤਾਂਜਲੀ ਸਿੰਘ

ਸੀਨੀਅਰ ਮੈਡੀਕਲ ਅਫਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ

ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸੇ ਕੜੀ ਤਹਿਤ ਹਰੇਕ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਮੌਕੇ ਅੱਜ ਗਰਭਵਤੀ ਔਰਤਾਂ ਤੇ ਨਿੱਕੇ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਗਿਆ।
               ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਚੱਲ ਰਹੇ ਮਮਤਾ ਦਿਵਸ ਦੀ ਚੈਕਿੰਗ ਕੀਤੀ ਅਤੇ ਆਮ ਲੋਕਾਂ ਖ਼ਾਸ ਕਰਕੇ ਗਰਭਵਤੀ ਔਰਤਾਂ ਅਤੇ ਨਿੱਕੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਡਾ. ਗੀਤਾਂਜਲੀ ਸਿੰਘ ਨੇ ਸਿਹਤ ਸੰਭਾਲ ਕਾਮਿਆਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ, ਇਸ ਲਈ ਗਰਭਵਤੀ ਔਰਤਾਂ ਅਤੇ ਨਿੱਕੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।
                ਡਾ. ਸਿੰਘ ਨੇ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਟੈਟਨੈਸ ਦੇ ਟੀਕੇ ਅਤੇ ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ, ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ ਅਤੇ ਟੈਟਨੈਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ।
                   ਇਸ ਮੌਕੇ ਮੈਡੀਕਲ ਅਫਸਰ ਗੁਰਪਿੰਦਰ ਕੌਰ ਅਤੇ ਏ.ਐਨ.ਐਮ ਹਰਜਿੰਦਰ ਕੌਰ ਕੌਰ, ਕਮਲਜੀਤ ਕੌਰ, ਆਸ਼ਾ ਵਰਕਰ ਸੀਮਾ ਤੇ ਬਿਮਲਾ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …