Friday, November 22, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਮੇਅਰ, ਸ਼਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਦੀ ਇਕੱਤਰਤਾ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਸ਼਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਤੇ ਕਮੇਟੀ ਦੇ ਹੋਰ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ।ਜਿਸ ਦੌਰਾਨ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਭਗਵੰਤ ਸਿੰਘ ਸਿਆਲਕਾ ਨੇ ਮੇਅਰ ਰਿੰਟੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਵਲੋਂ ਹਰ ਗੁਰਪੁਰਬ ਤੇ ਸ਼ਤਾਬਦੀ ਮੌਕੇ ਸ਼਼੍ਰੋਮਣੀ ਕਮੇਟੀ ਦੇ ਸਮਾਗਮ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਜਾਂਦਾ ਹੈ।ਉਨਾਂ ਨੇ ਅਗਾਂਹ ਵੀ ਇਸੇ ਤਰ੍ਹਾਂ ਦੀ ਸਹਿਯੋਗ ਕਰਨ ਦੀ ਆਸ ਕਰਦਿਆਂ ਹੋਇਆਂ ਇਸ ਵਾਰ ਵੀ ਸ਼ਹਿਰ ਨੂੰ ਸਾਫ ਸਫਾਈ ਰੱਖਣ ਸਬੰਧੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
                   ਇਸ ਇਕੱਤਰਤਾ ਦੌਰਾਨ ਮੇਅਰ ਨੇ ਕਿਹਾ ਕਿ ਉਨਾਂ ਦੀ ਖੁਸ਼ਕਿਸਮਤੀ ਹੈ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਇਸ ਧਰਤੀ ‘ਤੇ ਉਹ ਸਭ ਹੀ ਸੇਵਾਦਾਰ ਵਜੋਂ ਕੰਮ ਕਰ ਰਹੇ ਹਾਂ। ਮੇਅਰ ਨੇ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਸ-ਜਿਸ ਰਸਤੇ ਨਗਰ ਕੀਰਤਨ ਨਿਕਲਣਾ ਹੈ, ਉਸ ਰਸਤੇ ਨੂੰ ਲੁੱਕ ਪਵਾ ਕੇ ਦਰੁੱਸਤ ਕੀਤਾ ਜਾਵੇ ਤਾਂ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਹੋਵੇ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਨਿਗਮ ਦੀਆਂ ਸਮੂਹ ਇਮਾਰਤਾਂ ‘ਤੇ ਲਾਈਟਿੰਗ ਕਰਵਾਈ ਜਾਵੇਗੀ।
                ਮੇਅਰ ਰਿੰਟੂ ਨੇ ਕਿਹਾ ਕਿ ਹੈਰੀਟੇਜ਼ ਸਟਰੀਟ ਜਿਸ ਦੀ ਸਾਫ ਸਫਾਈ ਹਰ ਰੋਜ਼ 24 ਘੰਟੇ ਤਿੰਨ ਸ਼ਿਫਟਾਂ ਵਿੱਚ ਹੋ ਰਹੀ ਹੈ, ਫਿਰ ਵੀ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਫਾਈ ਸੇਵਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਚੌਂਕ, ਚੁਰਾਹੇ ਤੇ ਹਾਈਮਾਸਟ ਲਾਈਟਾਂ ਵੀ ਲਗਾਈਆਂ ਗਈਆਂ ਹਨ।ਮੇਅਰ ਨੇ ਸ਼ਹਿਰ ਵਾਸੀਆਂ ਨੂੰ ਵੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ।
              ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾ. ਦਲਜੀਤ ਸਿੰਘ ਚੀਮਾ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਿਰਪਾਓ ਅਤੇ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
                ਇਸ ਮੌਕੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਜਨਰਲ ਸਕੱਤਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸੰਦੀਪ ਸਿੰਘ ਨਿਗਰਾਨ ਇੰਜੀਨੀਅਰ, ਸ਼ੁਸ਼ਾਂਤ ਭਾਟੀਆ ਅਸਟੇਟ ਅਫਸਰ, ਸੌਰਭ ਚਾਵਲਾ ਸਿਹਤ ਅਫਸਰ, ਮਨਪ੍ਰੀਤ ਸਿੰਘ ਜੱਸੀ ਆਦਿ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …