Friday, November 22, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਦਾ ਜ਼ਿਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ਼ ਫ਼ਾਰ ਵੂਮੈਨ ਦੀ ਵਿਦਿਆਰਥਣ ਅਨੁਰਾਧਾ ਦੀਕਸ਼ਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਦੂਜੇ ਦੀ ਵਿਦਿਆਰਥਣ ਅਨੁਰਾਧਾ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ਼ ਪ੍ਰਿੰਸੀਪਲ ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ।
               ਪ੍ਰਿੰਸੀਪਲ ਨਾਨਕ ਸਿੰਘ ਨੇ ਕੌਂਸਲ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਖ਼ਾਸਕਰ ਛੀਨਾ ਵਲੋਂ ਸਮੇਂ-ਸਮੇਂ ਉਪਲੱਬਧ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਧੰਨਵਾਦ ਕਰਦਿਆਂ ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਦੱਸਿਆ ਕਿ ਉਕਤ ਵਿਦਿਆਰਥਣ ਨੇ 600 ’ਚੋਂ 531 ਅੰਕ ਪ੍ਰਾਪਤ ਕਰਕੇ ਕਾਲਜ਼ ਅਤੇ ਮਾਤਾ ਪਿਤਾ ਦਾ ਮਾਣ ਵਧਾਇਆ ਹੈ।ਇਸ ਵਿਦਿਆਰਥਣ ਨੇ ਪਹਿਲੇ ਸਮੈਸਟਰ ’ਚ ਵੀ ਜ਼ਿਲੇ ’ਚ ਪਹਿਲਾ ਸਥਾਨ ਹਾਸਲ ਕੀਤਾ ਸੀ।
                ਪ੍ਰਿੰਸੀਪਲ ਨੇ ਪ੍ਰੀਖਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀਆਂ ਹੋਰਨਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …