ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲਾ ਚੋਣ ਅਫਸਰ ਆਦਿਤਯਾ ਉਪਲ ਦੀ ਅਗਵਾਈ ਹੇਠ ਚੋਣ ਅਮਲੇ ਵਲੋਂ ਈ.ਵੀ.ਐਮ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਕੀਤੀ ਗਈ ।
ਵਧੀਕ ਜਿਲਾ ਚੋਣ ਅਫਸਰ ਨੇ ਕਿਹਾ ਕਿ ਮਸ਼ੀਨਾਂ ਦੀ ਮੁੱਢਲੀ ਜਾਂਚ ਦੌਰਾਨ ਉਨ੍ਹਾਂ ਦੀ ਉਪਲੱਬਧਤਾ, ਕੰਮ ਕਰਨ ਦੀ ਵਿਧੀ ਤੇ ਸਟਰਾਂਗ ਰੂਮ ਅਤੇ ਮਸ਼ੀਨਾਂ ਦੇ ਰੱਖ ਰਖਾਅ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ।ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਜਿਲਾ ਪ੍ਰਸ਼ਾਸ਼ਨ ਵਲੋਂ ਮਸ਼ੀਨਾਂ ਦੀ ਸੰਭਾਲ ਤੇ ਨਿਰਪੱਖ ਚੋਣ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕੀਤੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …