ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 23501 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।ਜਿਸ ਵਿਚੋਂ 21749
ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 9324 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 5090 ਮੀਟ੍ਰਿਕ ਟਨ, ਪਨਸਪ ਵੱਲੋਂ 5327 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਉਸ ਕਾਰਪੋਰੇਸ਼ਨ ਵੱਲੋਂ 1632 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 370 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 6 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।
Punjab Post Daily Online Newspaper & Print Media