ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਗੁਰਦੁਆਰਾ ਤਪ ਅਸਥਾਨ ਬਾਬਾ ਗੁਰਮੁੱਖ ਸਿੰਘ ਜੀ ਪਟਿਆਲਾ ਵਾਲੇ (ਗੁਰਦੁਆਰਾ ਬਾਬੇ ਕੋਠੀ) ਕੋਟ ਮਿੱਤ ਸਿੰਘ
ਤਰਨਤਾਰਨ ਰੋਡ ਵਿਖੇ ਰਮਤਿ ਸਮਾਗਮ ਕਰਵਾਇਆ ਗਿਆ।
ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਤੇ ਵੈਲਫੇਅਰ ਸੁਸਾਇਟੀ ਤੇ ਸਮੂਹ ਇਲਾਕਾ ਨਿਵਾਸੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੀ ਆਰੰਭਤਾ ਸੰਤ ਬਾਬਾ ਗੁਰਮੁਖ ਸਿੰਘ ਨਿਸ਼ਕਾਮ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।ਜਿਸ ਉਪਰੰਤ ਇਲਾਕੇ ਦੇ ਕੀਰਤਨੀ ਜਥੇ ਭਾਈ ਅਰਵਿੰਦਰ ਸਿੰਘ, ਭਾਈ ਸਿਮਰਪ੍ਰੀਤ ਸਿੰਘ ਅਤੇ ਭਾਈ ਰਾਜਕਿਰਨ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਹਾਜ਼ਰੀ ਲੁਆ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਉਚੇਚੇ ਤੌਰ ‘ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਅਤੇ ਭਾਈ ਕਮਲਪ੍ਰੀਤ ਸਿੰਘ ਸ਼੍ਰੀ ਨਗਰ ਵਾਲਿਆ ਨੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਵਿੱਚ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫੇਅਰ ਸੁਸਾਇਟੀ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਮਰਦਾਨਾ ਤਲਬੀਰ ਸਿੰਘ ਗਿੱਲ ਸੇਵਾਦਾਰ ਹਲਕਾ ਦੱਖਣੀ, ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿਲਬਾਗ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਐਸ.ਸੀ ਵਿੰਗ, ਹਰਭਜਨ ਸਿੰਘ ਸਰਕਲ ਪ੍ਰਧਾਨ, ਮਨਵਿੰਦਰ ਸਿੰਘ ਵਿੱਕੀ, ਉਸਤਾਦ ਭਾਈ ਕੁਲਦੀਪ ਸਿੰਘ, ਬਾਬਾ ਗੁਰਮੀਤ ਸਿੰਘ ਕਾਰ ਸੇਵਾ, ਦਵਿੰਦਰ ਸਿੰਘ ਗੁਰੂਵਾਲੀ, ਨਿਰਵੈਰ ਸਿੰਘ ਲਾਡੀ, ਮਾਲਕਮੀਤ ਸਿੰਘ, ਭੁਪਿੰਦਰ ਸਿੰਘ, ਜੰਗ ਬਹਾਦਰ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ ਪਹਿਲਵਾਨ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਮੁਖਤਾਰ ਸਿੰਘ ਤਾਰੂ, ਪਿਆਰਾ ਸਿੰਘ, ਕੁਲਦੀਪ ਸਿੰਘ, ਨਵਜੋਤ ਸਿੰਘ, ਗਗਨਦੀਪ ਸਿੰਘ, ਪੰਨੂ ਖਾਲਸਾ, ਤੇਜਿੰਦਰ ਸਿੰਘ ਲਾਲੀ, ਪ੍ਰਭਸਿਮਰਨ ਸਿੰਘ, ਗੁਰਭੇਜ ਸਿੰਘ, ਸੋਨੂੰ ਵੇਰਕਾ, ਜਗੀਰ ਸਿੰਘ ਹਾਜਰ ਸਨ। ਸੁਸਾਇਟੀ ਵਲੋਂ ਚਾਹ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media