ਅੰਮ੍ਰਿਤਸਰ, 8 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ
ਮੁਕਾਬਲੇ ’ਚ 4 ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਵਿੱਦਿਆ ਦੇ ਨਾਲ ਇਸੇ ਤਰ੍ਹਾਂ ਉਕਤ ਗਤੀਵਿਧੀ ’ਚ ਵੱਧ ਚੜ੍ਹ ਕੇ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰ੍ਰਰਿਤ ਕੀਤਾ।
ਪ੍ਰਿੰ: ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵੀਂ ਜਮਾਤ ਦੀ ਹਰਲੀਨ ਕੌਰ ਨੇ ਪੰਜਾਬ ਸਵੀਮਿੰਗ ਐਸੋਸੀਏਸ਼ਨ ਵਲੋਂ ਮੋਹਾਲੀ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਗਏ ਤੈਰਾਕੀ ਦੇ 43ਵੇਂ ਸੀਨੀਅਰ ਅਤੇ 44ਵੇਂ ਜੂਨੀਅਰ ਓਪਨ ਪੰਜਾਬ ਸਵੀਮਿੰਗ ਪ੍ਰਤੀਯੋਗਤਾ ’ਚ 50 ਮੀਟਰ ਬ੍ਰੈਸਟ ਸਟ੍ਰੋਕ ਜੂਨੀਅਰ ’ਚ ਕਾਂਸੇ ਦਾ, 100 ਅਤੇ 200 ਮੀਟਰ ਬ੍ਰੈਸਟ ਸਟ੍ਰੋਕ ਜੂਨੀਅਰ ’ਚ ਚਾਂਦੀ ਦੇ ਤਮਗੇ ਪ੍ਰਾਪਤ ਕੀਤੇ।ਉਕਤ ਵਿਦਿਆਰਥਣ ਨੇ 200 ਮੀਟਰ ਬ੍ਰੈਸਟ ਸਟ੍ਰੋਕ ਸੀਨੀਅਰ ਮੁਕਾਬਲੇ ’ਚ ਵੀ ਚਾਂਦੀ ਦਾ ਤਮਗਾ ਹਾਸਲ ਕੀਤਾ ਹੈ।
ਉਨ੍ਹਾਂ ਮੈਨੇਜ਼ਮੈਂਟ ਖਾਸਕਰ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਧੰਨਵਾਦ ਕੀਤਾ।
ਪ੍ਰਿੰ: ਗਿੱਲ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਹੋਰਨਾਂ ਖੇਤਰਾਂ ’ਚ ਰੁਚੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਕਤ ਵਿਦਿਆਰਥਣ ਨੂੰ ਕਰਵਾਏ ਗਏ ਸਖ਼ਤ ਅਭਿਆਸ ਲਈ ਸਬੰਧਿਤ ਸਵੀਮਿੰਗ ਕੋਚ ਵਿਨੋਦ ਸਾਗਵਾਨ ਅਤੇ ਗੁਰਪ੍ਰੀਤ ਸਿੰਘ (ਡੀ.ਪੀ.ਈ) ਦੀ ਸ਼ਲਾਘਾ ਕੀਤੀ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media