Sunday, April 19, 2026

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਦਿੱਤਾ ਸੱਦਾ

ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿੳੂਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਪੁਸ਼ਪ ਅਰਪਣ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਇਥੇ ਦੇਸ਼-ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਹਨ।ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਸਾਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਬਣਨਾ ਚਾਹੀਦਾ ਹੈ।ਪੰਜਾਬ ਸਰਕਾਰ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਉਹ ਖੇਤੀਬਾੜੀ ਮੰਤਰੀ ਦੇ ਤੌਰ ’ਤੇ ਕਿਸਾਨ ਅਤੇ ਕਿਸਾਨੀ ਦੀ ਭਲਾਈ ਲਈ ਆਪਣੀ ਪੂਰੀ ਵਾਹ ਲਾਉਣਗੇ।
                    ਇਸ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਪੀ ਮਨਵਿੰਦਰ ਬੀਰ ਸਿੰਘ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …