Saturday, April 18, 2026

ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ

ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ.ਐਸ.ਐਮ.ਐਸ.ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਅੱਜ ਸਵੇਰੇ 11.30 ਵਜੇ ਦਫਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਕੱਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਸਮੂਹ ਵਿਭਾਗਾਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ।ਵੱਖ-ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਸੁਰਜੀਤ ਕੁਮਾਰ ਮੰਚ ਸੰਚਾਲਨ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ ਪ੍ਰਧਾਨ ਇਸਤਰੀ ਵਿੰਗ, ਅਮਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਵਲੋਂ ਸੰਬੋਧਨ ਕੀਤਾ ਗਿਆ।
                    ਇਸ ਮੌਕੇ ਰਣਜੀਤ ਸਿੰਘ ਜਨਰਲ ਸਕੱਤਰ, ਗੋਲਡੀ ਬੰਗੜ ਪੈ੍ਰਸ ਸਕੱਤਰ, ਤਰਨਦੀਪ ਦੁੱਗਲ ਮੁੱਖ ਸਲਾਹਕਾਰ, ਸ਼ਲਦਿੰਰ ਸਿੰਘ, ਜਤਿੰਦਰ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਸੁਖਵਿੰਦਰ ਪਾਲ, ਪਰਮਿੰਦਰ ਅਤੇ ਇੰਦੂ ਬਾਲਾ, ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ, ਪ੍ਰਵੀਨ ਭਾਬਲਾ, ਜਗਤ ਰਾਮ, ਹਕਿੰਤ ਕੁਮਾਰ ਅਤੇ ਹੋਰ ਪੀ.ਐਸ.ਐਮ.ਐਸ.ਯੂ ਮੈਂਬਰ ਮੌਜੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …