Monday, July 6, 2026

ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ – ਅਦਲੀਵਾਲ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ) – ਸ਼੍ਰੋ. ਗੁ: ਪ੍ਰ: ਕਮੇਟੀ ਦੀ ‘ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਇੱਕ ਮਤੇ ਰਾਹੀਂ  ਲਖੀਮਪੁਰ (ਯੂ.ਪੀ) ਵਿਖੇ ਵਾਪਰੀ ਹਿਰਦੇਵੇਧਕ ਘਟਨਾ ਵਿੱਚ 4 ਕਿਸਾਨਾਂ, ਇੱਕ ਪੱਤਰਕਾਰ ਅਤੇ ਤਿੰਨ ਹੋਰ ਮੌਤਾਂ ਹੋਣ ਦੀ ਪੁਰਜ਼ੋਰ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਲੰਕ ਕਰਾਰ ਦਿੱਤਾ ਹੈ।ਉਨਾਂ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਅਪਰਾਧੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।
                  ਜੋਗਿੰਦਰ ਸਿੰਘ ਅਦਲੀਵਾਲ ਦੀ ਪ੍ਰਧਾਨਗੀ ਹੇਠ ‘ਐਸੋਸੀਏਸ਼ਨ’ ਦੀ ਅੱਜ ਹੋਈ ਇਕੱਤਰਤਾ ਵਿੱਚ ਇਸ ਵਹਿਸ਼ੀਆਨਾ ਕਾਰੇ ਲਈ ਕਥਿਤ ਜ਼ਿੰਮੇਵਾਰ ਭਾਰਤ ਦੇ ਗ੍ਰਹਿ ਰਾਜ ਮੰਤਰੀ ਅਤੇ ਉਸ ਦੇ ‘ਪੁੱਤਰ’ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਨੂੰ ਮੋਦੀ-ਯੋਗੀ ਜੋੜੀ ਦੀ ਤਾਨਾਸ਼ਾਹੀ ਦਾ ਨੰਗਾ ਨਾਚ ਦੱਸਿਆ ਗਿਆ ਹੈ।ਉਨਾਂ ਕਿਹਾ ਕਿ ਪਹਿਲਾਂ ਤਾਂ ਅਪਰਾਧੀ ਪਿਛੋਕੜ ਵਾਲੇ ਵਿਅਕਤੀ ਨੂੰ ਦੇਸ਼ ਦਾ ਗ੍ਰਹਿ ਰਾਜ ਮੰਤਰੀ ਬਣਾਇਆ ਜਾਣਾ ਅਤੇ ਹੁਣ ਲਖੀਮਪੁਰ ਖੀਰੀ ਘਟਨਾ ਉਪਰੰਤ ਵੀ ਉਸ ਨੂੰ ਅਹੁੱਦੇ ‘ਤੇ ਬਣਾਈ ਰੱਖਣਾ ਭਾਜਪਾ ਦੀ ਮਨਸ਼ਾ ਨੂੰ ਜੱਗ ਜ਼ਾਹਿਰ ਕਰਦਾ ਹੈ।
                ਇੱਕ ਹੋਰ ਮਤੇ ਰਾਹੀਂ ਸਾਬਕਾ ਹਜ਼ੂਰੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਸਾਬਕਾ ਦੇ ਚਲਾਣੇ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਭਾਜਪਾ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਖੇਤੀ ਕਾਲੇ ਕਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਚੱਲ ਰਹੇ ਸੰਘਰਸ਼ ਵਿੱਚ ਐਸੋਸੀਏਸ਼ਨ ਵਲੋਂ ਆਪਣਾ ਯੋਗਦਾਨ ਪਉਣ ਲਈ 23 ਅਕਤੂਬਰ ਨੂੰ ਸ਼ੰਭੂ ਬਾਰਡਰ ‘ਤੇ ਜਾਣ ਦਾ ਫੈਸਲਾ ਲਿਆ ਗਿਆ।ਬੀਤੇ ਦਿਨ ਕਸ਼ਮੀਰ ਵਿਖੇ ਇੱਕ ਸਕੂਲ ਦੀ ਪ੍ਰਿੰਸੀਪਲ ਬੀਬੀ ਸਤਿੰਦਰ ਕੌਰ, ਜੋ ਕਿ ਮਿਸ਼ਨਰੀ ਸਨ ਨੂੰ ਇੱਕ ਹਿੰਦੂ ਲੜਕੇ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਗੋਲ਼ੀਆਂ ਨਾਲ ਦੋਵਾਂ ਨੂੰ ਭੁੰਨ ਦਿੱਤੇ ਜਾਣ ਦੀ ਨਿਖੇਧੀ ਕੀਤੀ ਗਈ।
                 ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਰਮਚਾਰੀ ਰਾਜ ਸਿੰਘ, ਸਤਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਰਣਜੀਤ ਸਿੰਘ, ਪ੍ਰੀਤਮ ਸਿੰਘ ਪੁਰੀ, ਪਰਵਿੰਦਰ ਸਿੰਘ ਡੰਡੀ, ਦਰਸ਼ਨ ਸਿੰਘ, ਹਰਿੰਦਰਪਾਲ ਸਿੰਘ, ਮਹਿਤਾਬ ਸਿੰਘ, ਜਸਵੰਤ ਸਿੰਘ, ਸ਼ੇਰ ਸਿੰਘ, ਕੁਲਵੰਤ ਸਿੰਘ ਤੇ ਗੁਰਮੁਖ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …