Thursday, October 15, 2026

ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਪਲੇਸਮੈਂਟ ਕੈਂਪ ਦੌਰਾਨ 36 ਪ੍ਰਾਰਥੀਆਂ ਦੀ ਚੋਣ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਫੀਲਡ ਵਰਕਰ ਦੀ ਆਸਾਮੀ ਲਈ ਫਿਜ਼ੀਕਲ ਪਲੇਸਮੈਂਟ ਕੈਂਪ ਲਗਾਇਆ ਗਿਆ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਨੂਰ ਹੈਲਥ ਕੇਅਰ ਕੰਪਨੀ ਵਲੋਂ ਇਸ ਇੰਟਰਵਿਊ ’ਚ ਦਸਵੀਂ, ਬਾਰਵੀਂ ਅਤੇ ਗਰੈਜੂਏਸ਼ਨ ਪਾਸ, 18 ਤੋਂ 35 ਸਾਲ ਦੀਆਂ ਸਿਰਫ਼ ਲੜਕੀਆਂ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਇਸ ਫਿਜ਼ੀਕਲ ਪਲੇਸਮੈਂਟ ਕੈਂਪ ਵਿੱਚ ਕੁੱਲ 46 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਕੰਪਨੀ ਦੇ ਐਚ.ਆਰ ਵਲੋਂ 36 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
                    ਉਨ੍ਹਾਂ ਕਿਹਾ ਕਿ ਦਫਤਰ ਵਿਖੇ ਆਏ ਸਾਰੇ ਪ੍ਰਾਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ ਅਤੇ ਸਰਕਾਰੀ ਤੇ ਪ੍ਰਾਈਵੇਟ ਆਸਾਮੀਆਂ ਲਈ ਜ਼ਰੂਰੀ ਜਾਣਕਾਰੀ ਦਿੱਤੀ ਗਈ।
                  ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਵੱਲੋਂ ਭਵਿੱਖ ਵਿੱਚ ਵੱਖ-ਵੱਖ ਕੰਪਨੀਆਂ ਵਲੋਂ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …