Thursday, April 16, 2026

ਗੈਰ ਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਤੇ ਚਾਵਲ ਦੀ ਆਮਦ ਨੂੰ ਰੋਕਣ ਲਈ 5 ਟੀਮਾਂ ਗਠਿਤ-ਨਰਿੰਦਰ ਸਿੰਘ

ਡੀ.ਐਫ.ਐਸ.ਸੀ ਨੇ ਨਾਕਿਆਂ ਦਾ ਕੀਤਾ ਦੌਰਾ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਅੰਦਰ ਬਾਹਰੀ ਰਾਜਾਂ ਤੋਂ ਗੈਰਕਾਨੂੰਨੀ ਢੰਗ ਨਾਲ ਆਉਣ ਵਾਲੇ ਝੋਨੇ ਅਤੇ ਚਾਵਲ ਦੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 5 ਟੀਮਾਂ ਗਠਿਤ ਕੀਤੀਆ ਗਈਆਂ ਹਨ।ਟੀਮਾਂ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਤੋਂ ਇਲਾਵਾ ਮੰਡੀ ਬੋਰਡ ਤੇ ਪੁਲਿਸ ਵਿਭਾਗ ਦੇ ਮੁਲਾਜ਼ਮ ਵੀ ਸ਼ਾਮਲ ਹਨ।ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਗਰੂਰ ਨਰਿੰਦਰ ਸਿੰਘ ਨੇ ਬਰੇਟਾ ਰੋਡ ਮੂਨਕ ਅਤੇ ਮੂਨਕ ਤੋਂ ਟੋਹਾਣਾ ਰੋਡ ਆਦਿ ਵਿਖੇ ਹੋਈ ਨਾਕਾਬੰਦੀ ਦਾ ਜਾਇਜ਼ਾ ਲੈਣ ਵੇਲੇ ਕੀਤੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਾਰਡਰ ਇਲਾਕੇ ਨਾਲ ਲੱਗਦੇ ਖਨੌਰੀ, ਮੂਨਕ ਵਿਖੇ ਵਿਸੇਸ ਨਾਕਾਬੰਦੀ ਕੀਤੀ ਗਈ ਹੈ, ਤਾਂ ਜੋ ਗੈਰ ਕਾਨੂੰਨੀ ਤੌਰ ’ਤੇ ਦੂਜੇ ਰਾਜ ਤੋਂ ਝੋਨੇ ਅਤੇ ਚਾਵਲ ਦੀ ਆਮਦ ਨਾ ਹੋ ਸਕੇ।
              ਨਰਿੰਦਰ ਸਿੰਘ ਨੇ ਕਿਹਾ ਕਿ ਗੈਰਕਾਨੂੰਨੀ ਤੌਰ ‘ਤੇ ਪਾਬੰਦੀ ਦੇ ਬਾਵਜ਼ੂਦ ਫਸਲ ਲੈ ਕੇ ਆਉਣ ਵਾਲੇ ਵਿਅਕਤੀਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਟੀਮਾਂ ’ਚ ਸ਼ਾਮਲ ਅਧਿਕਾਰੀਆਂ ਨੂੰ ਹਰੇਕ ਵਾਹਨ ਦੇ ਤੇਜ਼ ਨਜ਼ਰ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ।ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਗੈਰਕਾਨੂੰਨੀ ਤੌਰ ਤੇ ਆਉਣ ਵਾਲੀ ਫਸਲ ਨੂੰ ਰੋਕਣ ਲਈ ਸਹਿਯੋਗ ਕੀਤਾ ਜਾਵੇ, ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਵਲੋਂ ਮੰਡੀਆਂ ’ਚ ਲਿਆਂਦੀ ਫਸਲ ਦਾ ਦਾਣਾ ਦਾਣਾ ਸਮੇਂ ਨਾਲ ਖਰੀਦ ਕਰਕੇ ਸਮਾਂਬੱਧ ਢੰਗ ਨਾਲ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …