ਨਵਾਂਸ਼ਹਿਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਤੇ ਵਿਧਾਇਕ
ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਹਲਕਾ ਨਵਾਂਸ਼ਹਿਰ ਦੀਆਂ 7.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕੀਤਾ।ਇਨ੍ਹਾਂ ਵਿਚ 3.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 5.06 ਕਿਲੋਮੀਟਰ ਲੰਬੀ ਰਾਹੋਂ-ਔੜ ਰੋਡ ਤੋਂ ਸਤਲੁਜ ਬੰਨ੍ਹ ਵਾਇਆ ਕੰਗ, ਭਾਰਟਾ ਕਲਾਂ, ਲਾਲੇਵਾਲ, ਤਲਵੰਡੀ ਸਿੱਬੂ ਸੜਕ ਅਤੇ 3.47 ਕਰੋੜ ਦੀ ਲਾਗਤ ਨਾਲ ਬਣਨ ਵਾਲੀ 4.63 ਕਿਲੋਮੀਟਰ ਲੰਬੀ ਰਾਹੋਂ-ਔੜ ਰੋਡ ਤੋਂ ਦੁਧਾਲਾ, ਵਜ਼ੀਦਪੁਰ ਮੰਡੀ ਸੜਕ ਸ਼ਾਮਲ ਹੈ।
ਐਮ.ਪੀ ਮਨੀਸ਼ ਤਿਵਾੜੀ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਉਸਾਰੀਆਂ ਜਾ ਰਹੀਆਂ ਇਨ੍ਹਾਂ ਸੜਕਾਂ ਦਾ ਕੰਮ ਇੱਕ ਸਾਲ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਅਤੇ ਪੰਜ ਸਾਲ ਤੱਕ ਸੜਕ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਏਜੰਸੀ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੁੱਖ ਅਤੇ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਸੜਕ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਕਰਨ ਦੀ ਹਦਾਇਤ ਕੀਤੀ।
ਹਲਕਾ ਵਿਧਾਇਕ ਅੰਗਦ ਸਿੰਘ ਨੇ ਇਸ ਮੌਕੇ ਕਿਹਾ ਕਿ ਨਵਾਂਸ਼ਹਿਰ ਹਲਕੇ ਦੀਆਂ ਸਾਰੀਆਂ ਮੁੱਖ ਸੜਕਾਂ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਹ ਬਹੁਤ ਮਾਣ ਨਾਲ ਕਹਿ ਸਕਦੇ ਹਨ ਕਿ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਵਿਚ ਲੋਕ ਨਿਰਮਾਣ ਵਿਭਾਗ ਦੀ ਕੋਈ ਵੀ ਸੜਕ ਮੁਰੰਮਤ ਤੋਂ ਵਾਂਝੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਸ੍ਰੀ ਤਿਵਾੜੀ ਵੱਲੋਂ ਦਿੱਤੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਹਲਕਾ ਵਾਸੀ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।
ਇਸ ਮੌਕੇ ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਸਰੰਪਚ ਹਰਭਜਨ ਸਿੰਘ, ਸਾਬਕਾ ਸਰਪੰਚ ਸੰਤੋਖ ਸਿੰਘ, ਪੰਚ ਹਰਪਾਲ ਸਿੰਘ, ਸਕੱਤਰ ਜਸਵਿੰਦਰ ਸਿੰਘ, ਡਾ. ਗੁਰਨਾਮ ਸੈਣੀ ਰਾਹੋਂ, ਪ੍ਰੇਮ ਸਿੰਘ ਦਰੀਆਪੁਰ, ਅਜੀਤ ਸਿੰਘ ਸਰਪੰਚ ਸੋਇਤਾ, ਗੋਪਾਲ ਸਿੰਘ, ਪਿੰਕਾ, ਸੁਰਜੀਤ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media