ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ਼ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਸਕੱਤਰ ਜਸਵੀਰ
ਸਿੰਘ ਸਮਾਓਂ ਦੀ ਅਗਵਾਈ ਹੇਠ ਕੀਤੀ ਗਈ।ਸਕੱਤਰ ਜਸਵੀਰ ਸਿੰਘ ਸਮਾਓਂ ਨੇ ਦੱਸਿਆ ਕਿ ਫ਼ਸਲ ਖ਼ਰੀਦਣ ਲਈ ਮੰਡੀ ਬੋਰਡ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀ ਵਿਖੇ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਖਰੀਦ ਵਿਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਪੇਸ਼ ਨਾ ਆਵੇ।ਖੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਅੱਜ ਪਨਗ੍ਰੇਨ ਵਲੋਂ ਲਕਸ਼ਮੀ ਕਮਿਸ਼ਨ ਏਜੰਟ ਲੌਂਗੋਵਾਲ ਤੋਂ 70 ਐਮ.ਟੀ ਝੋਨੇ ਦੀ ਫ਼ਸਲ ਖਰੀਦੀ ਗਈ ਹੈ।
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਲੌਂਗੋਵਾਲ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਆੜ੍ਹਤੀਆ ਮੰਗਤ ਰਾਏ ਮੰਗੂ, ਲੇਖਾਕਾਰ ਹਰਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਜਸ਼ਨਦੀਪ ਸਿੰਘ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਆਦਿ ਮੌਜ਼ੂਦਡ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media