ਕਪੂਰਥਲਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਅੱਗ ਨਾ ਲਗਾਉਣ ਬਾਰੇ
ਜਾਗਰੂਕ ਕਰਨ ਲਈ ਜ਼ਿਲਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਮਾਨਵ ਵਿਕਾਸ ਸੰਸਥਾਨ ਆਈ.ਟੀ.ਸੀ ਮਿਸ਼ਨ ‘ਸੁਨਿਹਰਾ ਕੱਲ’ ਪ੍ਰੋਗਰਾਮ ਦੇ ਤਹਿਤ ਪਿੰਡ ਕਾਂਜ਼ਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਉਤੇ ਜਾਗਰੂਕਤਾ ਰੈਲੀ ਕਰਵਾਈ ਗਈ।
ਆਈ.ਟੀ.ਸੀ ਕੰਪਨੀ ਵਲੋਂ ਅਜਗਰ ਅਲੀ ਸਟੇਟ ਪ੍ਰੋਗਰਾਮ ਮੈਨੇਜਰ ਅਤੇ ਪਾਵਨ ਰੈਡੀ ਪ੍ਰੋਗਰਾਮ ਐਗਜੀਕਿਊਟਿਵ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨਾਂ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੱਚੇ ਹੀ ਆਉਣ ਵਾਲੇ ਕੱਲ ਦਾ ਭਵਿੱਖ ਹਨ।ਇਸ ਲਈ ਇਨਾਂ ਨੂੰ ਪਰਾਲੀ ਦੇ ਸਾੜਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਪਤਾ ਹੋਣਾ ਚਾਹੀਦਾ ਹੈ।ਬੱਚਿਆਂ ਨੂੰ ਪਰਾਲੀ ਦੀ ਮਹੱਤਤਾ ਬਾਰੇ ਅਤੇ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ।
ਮਾਨਵ ਵਿਕਾਸ ਸੰਸਥਾਨ ਵਲੋਂ ਜ਼ਿਲਾ ਪੱਧਰ ’ਤੇ ਚਲਾਈ ਜਾ ਰਹੀ ‘ਮਿੱਟੀ ਜ਼ਿੰਦਾ ਹੈ’ ਮੁਹਿੰਮ ਬਾਰੇ ਦੱਸਿਆ ਗਿਆ।ਜਿਸ ਦਾ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਘਟ ਰਹੀ ਉਪਜਾਊ ਸ਼ਕਤੀ ਬਾਰੇ ਅਤੇ ਪਰਾਲੀ ਸਾੜਣ ਨਾਲ ਹੋਣ ਵਾਲੇ ਤੱਤਾਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਹੈ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਆਪਣੇ ਆਂਢ-ਗੁਆਂਢ ਵਿੱਚ ਕਿਸਾਨਾਂ ਨੂੰ ਜਰੂਰ ਜਾਗਰੂਕ ਕੀਤਾ ਜਾਵੇ।ਇਸ ਉਪਰੰਤ ‘ਮਿੱਟੀ ਜ਼ਿੰਦਾ ਹੈ’ ਦਾ ਨਾਅਰਾ ਲਗਾ ਕੇ ਮੁੱਖ ਅਧਿਆਪਕ ਮਨਜੀਤ ਸਿੰਘ ਦੀ ਰਹਿਨੁਮਾਈ ਹੇਠ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੱਤੀ ਗਈ।ਰੈਲੀ ਸਕੂਲ ਤੋਂ ਆਰੰਭ ਹੋ ਕੇ ਕਾਂਜਲੀ ਪਿੰਡ ਵਿੱਚ ਕੱਢੀ ਗਈ।ਬੱਚਿਆਂ ਨੇ ‘ਮਿੱਟੀ ਜ਼ਿੰਦਾ ਹੈ’, ਖੇਤ ਪਰਾਲੀ ਕਦੇ ਨਾ ਸਾੜਿਉ, ‘ਧਰਤੀ ਨੂੰ ਮਾਂ ਕਹਿਣ ਵਾਲਿੳ’ ਦੇ ਨਾਅਰੇ ਲਗਾਏ ਗਏ।ਇਲਾਕੇ ਦੇ ਕਿਸਾਨਾਂ ਵਲੋਂ ਰੈਲੀ ਦਾ ਸਮਰਥਨ ਕੀਤਾ ਗਿਆ।ਪਿੰਡ ਦਾ ਚੱਕਰ ਲਗਾਉਣ ਤੋਂ ਬਾਅਦ ਸਕੂਲ ਵਿੱਚ ਰੈਲੀ ਦੀ ਸਮਾਪਤੀ ਕੀਤੀ ਗਈ।
ਇਸ ਉਪਰੰਤ ਮਨਜੀਤ ਸਿੰਘ ਨੇ ਆਈ.ਟੀ.ਸੀ ਵਲੋਂ ਕੀਤੇ ਗਏ ਕੰਮਾਂ ਦੀ ਸਲਾਘਾ ਕੀਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਰੈਲੀ ਵਿੱਚ ਸਕੂਲ ਦੇ ਮੁੱਖ ਅਧਿਆਪਕ ਮਨਜੀਤ ਸਿੰਘ, ਉਨਾਂ ਦੇ ਸਾਥੀ ਅਧਿਆਪਕਾਂ, ਫਿਨਿਸ਼ ਸੋਸਾਇਟੀ ਅਤੇ ਮਾਨਵ ਵਿਕਾਸ ਸੰਸਥਾਨ ਦੀ ਟੀਮ ਦਾ ਬਹੁਤ ਵੱਡਾ ਯੋਗਦਾਨ ਰਿਹਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media