Saturday, April 11, 2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਕਤੂਬਰ 2021 ਦਿਨ ਮੰਗਲਵਾਰ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
                     ਜ਼ਿਲ੍ਹਾ ਰੋਜ਼ਗਾਰ ਉਤਪਤੀ, ਸਿਖਲਾਈ ਅਤੇ ਹੁਨਰ ਵਿਕਾਸ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਸੀ.ਐਸ.ਸੀ.ਈ-ਗਵਰਨੈਂਸ, ਸੇਂਟ ਸੋਲਜ਼ਰ ਪਬਲਿਕ ਸਕੂਲ, ਸੀ.ਆਈ.ਐਚ.ਟੀ ਅਤੇ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਗਰੈਜੂਏਸ਼ਨ ਅਤੇ ਆਈ.ਟੀ.ਆਈ ਮੋਟਰ ਮਕੈਨਿਕ/ਇਲੈਕਟ੍ਰੀਸ਼ੀਅਨ ਪਾਸ 18 ਤੋਂ 30 ਸਾਲ ਤੱਕ ਦੀ ਉਮਰ ਦੇ ਲੜਕੇ-ਲੜਕੀਆਂ ਲੋੜੀਂਦੇ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਾਗ ਲੈ ਸਕਦੇ ਹਨ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਡੀ.ਸੀ ਕੰਪਲੈਕਸ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਲਗਾਇਆ ਜਾਵੇਗਾ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …