ਯੂਨੀਅਨ ਵਲੋਂ ਜ਼ਿਲ੍ਹਾ ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ
ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ
17.10.2021 ਤੱਕ ਕਲਮ ਛੋੜ, ਕੰਪਿਊਟਰ ਤੇ ਆਨਲਾਈਨ ਕੰਮ ਬੰਦ ਹੈ।ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਅੱਜ ਸਵੇਰੇ 11.30 ਵਜੇ ਦਫਤਰ ਜ਼ਿਲ੍ਹਾ ਖਜ਼ਾਨਾ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਕੱਠੇ ਹੋ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਸਮੂਹ ਵਿਭਾਗਾਂ ਨੇ ਹਿੱਸਾ ਲਿਆ।ਰਣਜੀਤ ਸਿੰਘ ਜਨਰਲ ਸਕੱਤਰ ਵਲੋਂ ਮੰਚ ਸੰਚਾਲਨ ਕੀਤਾ ਗਿਆ।
ਤੇਜਿੰਦਰ ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ ਪ੍ਰਧਾਨ ਇਸਤਰੀ ਵਿੰਗ, ਅਮਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਆਦਿ ਨੇ ਵੀ ਇਕੱਠ ਨੂੰ ਸਮਬੋਧਨ ਕੀਤਾ।
ਇਸ ਮੌਕੇ ਲਖਵੀਰ ਸਿੰਘ ਸਰਪ੍ਰਸਤ ਯੂਨੀਅਰ, ਗੋਲਡੀ ਬੰਗੜ ਪ੍ਰ੍ਰਸ ਸਕੱਤਰ, ਸ਼ਲਦਿੰਰ ਸਿੰਘ, ਜਤਿੰਦਰ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਸੁਖਵਿੰਦਰ ਪਾਲ, ਪਰਮਿੰਦਰ ਅਤੇ ਇੰਦੂ ਬਾਲਾ, ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ, ਪ੍ਰਵੀਨ ਭਾਬਲਾ, ਜਗਤ ਰਾਮ, ਹਕਿੰਤ ਕੁਮਾਰ ਅਤੇ ਪੀ.ਐਸ.ਐਮ.ਐਸ.ਯੂ ਸ.ਭ.ਸ ਨਗਰ ਦੇ ਮੈਂਬਰ ਮੌਜ਼ੂਦ ਸਨ।
Punjab Post Daily Online Newspaper & Print Media