ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ 53265 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 50 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-
ਵੱਖ ਖ਼ਰੀਦ ਕੇਂਦਰਾਂ ਵਿਚ 53265 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 20239 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 12480 ਮੀਟ੍ਰਿਕ ਟਨ, ਪਨਸਪ ਵੱਲੋਂ 15050 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 4039 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 1130 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 327 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।
Punjab Post Daily Online Newspaper & Print Media