ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਪੇਂਟਿੰਗ ਮੁਕਾਬਲੇ ਵਿੱਚ ਪਰਨੀਤ ਕੌਰ ਨੂੰ ਪਹਿਲਾ, ਕਸ਼ਿਸ਼ ਦੜੋਚ ਨੂੰ ਦੂਸਰਾ ਅਤੇ ਹਰਮਨਦੀਪ ਨੂੰ ਤੀਸਰਾ ਸਥਾਨ ਮਿਲਿਆ।ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿਚ ਜਸਲੀਨ ਨੇ ਪਹਿਲਾ, ਸਾਕਸ਼ੀ ਸ਼ਰਮਾ ਨੇ ਦੂਸਰਾ ਅਤੇ ਨਵਜਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜੇਤੂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸਮੂਹ ਵਿਦਿਆਰਥਣਾਂ ਨੂੰ ਇਸ ਦਿਨ ਦੇ ਸਬੰਧ ਵਿਚ ਵਧਾਈ ਦਿੰਦਿਆਂ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਅਤੇ ਟੋਲ ਫਰੀ ਨੰਬਰ 1968 ਬਾਰੇ ਦੱਸਿਆ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ, ਸਾਗਰ ਘਈ, ਨਿਰਮਲ ਸਿੰਘ, ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਮੈਡਮ ਸੋਨੀਆ, ਪ੍ਰਿੰਸੀਪਲ ਬਲਜਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media