ਮੁਕਾਬਲਿਆਂ ’ਚ ਭਾਗ ਲੈ ਕੇ ਹੁੰਦਾ ਹੈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ- ਪ੍ਰਿੰ: ਡਾ. ਮਹਿਲ ਸਿੰਘ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਦੇ ਕੁਇੱਜ਼ ਮੁਕਾਬਲਿਆਂ ’ਚ ਪਹਿਲਾਂ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਜੀਵਨ ’ਚ ਸਫ਼ਲਤਾ ਲਈ ਅਸ਼ੀਰਵਾਦ ਦਿੱਤਾ।
ਸਾਹਿਤ ਸਭਾ ਕਾਲਜ ਦੇ ਇੰਚਾਰਜ਼ ਡਾ. ਹੀਰਾ ਸਿੰਘ ਅਤੇ ਡਾ. ਮਿੰਨੀ ਸਲਵਾਨ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਹਰ ਸਾਲ ਵੱਖ ਵੱਖ ਕਿਸਮ ਦੇ ਸਾਹਿਤਕ ਮੁਕਾਬਲੇ ਕਰਵਾਉਂਦਾ ਹੈ, ਜਿਸ ’ਚ ਜ਼ਿਲੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਭਾਗ ਲੈਂਦੇ ਹਨ।ਬੀਤੇ ਦਿਨੀਂ ਜ਼ਿਲਾ ਭਾਸ਼ਾ ਦਫ਼ਤਰ ਵਲੋਂ ਸ੍ਰੀ ਗੁਰੂ ਨਾਨਕ ਸਕੂਲ ਲੜਕੀਆਂ (ਘਿਓ ਮੰਡੀ) ਵਿਖੇ ਕੁਇੱਜ਼ ਮੁਕਾਬਲੇ ਕਰਵਾਏ ਗਏ।ਕਾਲਜ ਪੱਧਰ ਦੇ ਮੁਕਾਬਲੇ ਲਈ ਖ਼ਾਲਸਾ ਕਾਲਜ ਤੋਂ ਅਵਤਾਰ ਸਿੰਘ ਅਤੇ ਹਰਮੀਤ ਕੌਰ ਬੀ.ਏ ਸਮੈਸਟਰ 5ਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਐਲਾਨੇ ਗਏ ਨਤੀਜ਼ਿਆਂ ਅਨੁਸਾਰ ਅਵਤਾਰ ਸਿੰਘ ਪਹਿਲੇ, ਜਦ ਕਿ ਹਰਮੀਤ ਕੌਰ ਦੂਸਰੇ ਸਥਾਨ ’ਤੇ ਰਹੀ।ਮੁਕਾਬਲਿਆਂ ਅਤੇ ਰਿਜਲਟ ਦੀ ਨਿਗਰਾਨੀ ਲਈ ਪਟਿਆਲੇ ਤੋਂ ਡਿਪਟੀ ਡਾਇਰੈਕਟਰ ਪੱਧਰ ਦੇ ਅਫ਼ਸਰ ਆਏ ਹੋਏ ਹਨ।
ਪੰਜਾਬੀ ਵਿਭਾਗ ਦੇ ਮੁੱਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕਾਲਜ ਅਤੇ ਪੰਜਾਬੀ ਵਿਭਾਗ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਿਸਮ ਦੀਆਂ ਗਤੀਵਿਧੀਆਂ ਕਰਦਾ ਹੈ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ’ਚ ਭਾਗ ਲੈਣ ਲਈ ਪ੍ਰੇਰਦਾ ਹੈ। ਸਾਡਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਲੋਕਾਂ ਦੇ ਦਿਲਾਂ ’ਚ ਆਪਣੀ ਥਾਂ ਬਣਾ ਚੁੱਕਾ ਹੈ।
ਇਸ ਮੌਕੇ ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਹਰਜੀਤ ਕੌਰ ਵੀ ਹਾਜ਼ਰ ਸਨ।