ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਕਾਮ (ਫ਼ਾਈਨੈਂਸ਼ੀਅਲ ਸਰਵਿਸਿਜ਼) ਸਮੈਸਟਰ ਚੌਥਾ ਕਾਲਜ ਦੀਆਂ 3 ਵਿਦਿਆਰਥਣਾਂ ਪਹਰੂਲ ਸ਼ਰਮਾ ਨੇ ’ਵਰਸਿਟੀ ’ਚ 94% ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ।ਜਦ ਕਿ ਉਕਤ ਕਲਾਸ ਦੀਆਂ 2 ਹੋਰ ਵਿਦਿਆਰਥਣਾਂ ਕਮਲਪ੍ਰੀਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਭਾਵਨਾ ਨੇ 92 ਅੰਕਾਂ ਨਾਲ ਤੀਜ਼ਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ’ਚ ਵਧੇਰੇ ਸਫਲਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਾਮਰਸ ਐਂਡ ਮੈਨੇਜ਼ਮੈਂਟ ਵਿਭਾਗ ਮੁੱਖੀ ਡਾ. ਸੁਮਨ ਨਈਅਰ ਅਤੇ ਹੋਰ ਫੈਕਲਟੀ ਮੈਂਬਰਾਂ ਦੁਆਰਾ ਕਰਵਾਏ ਜਾਂਦੇ ਸਖ਼ਤ ਅਭਿਆਸ ਦੀ ਸ਼ਲਾਘਾ ਕੀਤੀ।
ਇਸੇ ਤਰ੍ਹਾਂ ਕਾਲਜ ਦੀਆਂ 3 ਹੋਰਨਾਂ ਵਿਦਿਆਰਥਣਾਂ ਨੇ ਬੀ.ਵਾਕ (ਆਰ.ਐਮ.ਐਂਡ ਆਈ.ਟੀ) ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਗੁੰਜ਼ਨ, ਅਨਮੋਲ ਅਤੇ ਨੀਤੂ ਨੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …