Tuesday, July 28, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਕੰਪਿਊਟਰ ਵਿਭਾਗ ਦੇ ਸਮੈਸਟਰ ਦੂਜਾ ਸੈਸ਼ਨ ਦੇ ਨਤੀਜ਼ਿਆਂ ’ਚ ਪ੍ਰਸੰਸਾ ਯੋਗ ਪ੍ਰਾਪਤੀ ਹਾਸਲ ਕੀਤੀ। ਕਾਲਜ ’ਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਦੂਜਾ ਦੇ ਨਤੀਜ਼ੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ।
               ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।
                      ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਪ੍ਰੀਖਿਆ ’ਚ ਸ਼ਾਨਦਾਰ ਨਤੀਜ਼ਾ ਹਾਸਲ ਕਰਨ ’ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਕਿਹਾ ਕਿ ਇਸ ਅਕਾਦਮਿਕ ਸ਼ੈਸ਼ਨ ’ਚ ਗਗਨਦੀਪ ਕੌਰ ਨੇ 90 ਪ੍ਰਤੀਸ਼ਤ, ਪਮਨਦੀਪ ਕੌਰ ਨੇ 89 ਅਤੇ ਅਰਸ਼ਪ੍ਰੀਤ ਕੌਰ ਨੇ 88 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …