Wednesday, June 24, 2026

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਆਜ਼ਾਦੀ ਦਾ ਮਹਾਂਉਤਸਵ ਨੂੰ ਲੈ ਕੇ ਜ਼ਿਲ੍ਹਾ ਪੱਧਰ ‘ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵਿਸ਼ਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਲੋਕਾਂ ਦੇ ਆਪਸੀ ਝਗੜਿਆਂ ਨੂੰ ਰਜ਼ਾਮੰਦੀ ਅਤੇ ਸੁਖਾਵੇਂ ਢੰਗ ਨਾਲ ਨਜਿੱਠਣ ਲਈ ਜਾਗਰੂਕਤਾ ਲਿਆਉਣਾ ਬਹੁਤ ਜਰੂਰੀ ਹੈੇ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਹਰਪਾਲ ਸਿੰਘ ਨੇ ਇਹ ਪ੍ਰਗਟਾਵਾ ਸਥਾਨਕ ਸਮਝੋਤਾ ਸਦਨ ਤੋਂ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਪ੍ਰੇਰਿਤ ਕਰਦੀ ਸਕੂਲੀ ਬੱਚਿਆਂ ਦੀ ਰੈਲੀ ਸਮੇਤ ਜਾਗਰੂਕਤਾ ਵੈਨ ਨੂੰ ਰਵਾਨਾ ਕਰਨ ਮੌਕੇ ਕੀਤਾ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀਮਤੀ ਦੀਪਤੀ ਗੋਇਲ ਵੀ ਹਾਜ਼ਰ ਸਨ।
                 ਡਿਪਟੀ ਕਮਿਸ਼ਨਰ ਰਾਮਵੀਰ ਨੇ ਸਮਝੋਤਾ ਸਦਨ ਵਲੋਂ ਮੁਫ਼ਤ ਕਾਨੂੰਨੀ ਸੇਵਾ ਲਈ ਲੋਕ ਜਾਗਰੂਕਤਾ ਮੁਹਿੰਮ ਚਲਾ ਕੇ ਲੋੜਵੰਦਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋਕ ਅਦਾਲਤਾਂ ਰਾਹੀ ਆਪਸੀ ਰਜ਼ਾਮੰਦੀ ਨਾਲ ਆਪਣੇ ਝਗੜਿਆਂ ਨੂੰ ਨਜਿੱਠਣਾ ਚਾਹੀਦਾ ਹੈ, ਜਿਸ ਦੇ ਨਾਲ ਸਮੇਂ ਦੀ ਬੱਚਤ ਅਤੇ ਆਪਸੀ ਪਿਆਰ ਬਰਕਰਾਰ ਰਹਿੰਦਾ ਹੈ।
                ਇਸ ਤੋਂ ਪਹਿਲਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀਮਤੀ ਦੀਪਤੀ ਗੋਇਲ ਨੇ ਦੱਸਿਆ ਕਿ ਜਾਗਰੂਕਤਾ ਰੈਲੀ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਕੰਨਿਆ) ਸੰਗਰੂਰ ਅਤੇ ਸਰਕਾਰੀ (ਰਾਜ) ਸੀਨੀਅਰ ਸਕੈਂਡਰੀ ਸਕੂਲ, (ਲੜਕੇ) ਸੰਗਰੂਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਜਾਗਰੂਕਤਾ ਰੈਲੀ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸੰਗਰੂਰ ਦੇ ਦਫਤਰ ਤੋਂ ਸ਼ੁਰੂ ਹੋ ਕੇ ਬੜਾ ਚੌਂਕ ਅਤੇ ਲੇਬਰ ਚੌਂਕ ਤੋਂ ਹੁੰਦੀ ਹੋਈ ਵਾਪਸ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਦਫਤਰ ਵਿਖੇ ਖਤਮ ਹੋਈ।
                 ਉਨ੍ਹਾਂ ਦੱਸਿਆ ਕਿ ਆਜ਼ਾਦੀ ਕਾ ਅਮ੍ਰਿਤ ਮਹੋਤਸਵ ਅਧੀਨ ਮਿਤੀ 2 ਅਕਤੂਬਰ ਤੋਂ 14 ਨੰਵਬਰ ਤੱਕ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …