Monday, June 22, 2026

ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਨੇ ਕੀਤਾ ਮੁੱਦੇ, ਛੋਟੇਪੁਰ ਅਤੇ ਗੰਦਲਾ ਲਾਹੜੀ ਸਕੂਲ ਦਾ ਦੌਰਾ

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ

ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ, ਛੋਟੇਪੁਰ ਅਤੇ ਗੰਦਲਾ ਲਾਹੜੀ ਦਾ ਸੋਮਵਾਰ ਨੂੰ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਸਕੂਲਾਂ ਵਿੱਚ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
                ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਉਹ ਸਵੇਰੇ 8.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ ਪਹੁੰਚੇ ਸਨ ਅਤੇ ਸਕੂਲ ਵਿੱਚ ਸਾਰਾ ਸਟਾਫ ਅਤੇ 75% ਵਿਦਿਆਰਥੀ ਮੌਜ਼ੂਦ ਸਨ।ਉਨ੍ਹਾਂ ਅਧਿਆਪਕਾਂ ਕੋਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ ।ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਛੋਟੇਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੰਦਲਾ ਲਾਹੜੀ ਦਾ ਦੌਰਾ ਕੀਤਾ।
                   ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀਜੀਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ‘ਤੇ ਲੈ ਕੇ ਆਉਣਾ ਹੈ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …