ਨਵਾਂਸ਼ਹਿਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ)
ਜਸਬੀਰ ਸਿੰਘ ਨੇ ਸੀ.ਆਰ.ਐਮ ਸਕੀਮ ਦੇ ਆਈ.ਈ.ਸੀ ਮੱਦ ਅਧੀਨ ਚਲਾਈਆਂ ਜਾ ਰਹੀਆਂ ਦੋ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਉਨ੍ਹਾਂ ਬਲਾਕਾਂ ਵਿਚ ਪ੍ਰਚਾਰ ਕਰਨਗੀਆਂ, ਜਿਨਾਂ ਵਿਚ ਪਿੱਛਲੇ ਸਮੇਂ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਵੱਧ ਵਾਪਰੀਆਂ ਹਨ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਉਸ ਨੂੰ ਖੇਤਾਂ ਵਿਚ ਹੀ ਵਾਹ ਕੇ ਦੱਬ ਦੇਣਾ ਚਾਹੀਦਾ ਹੈ।ਪਰਾਲੀ ਸਾੜਨ ਨਾਲ ਪੈਦਾ ਹੋਏ ਧੂੰਏਂ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਫ਼ੈਲਦੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀ.ਆਰ.ਐਮ ਸਕੀਮ ਦੇ ਆਈ.ਈ.ਸੀ ਮੱਦ ਅਧੀਨ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਦੀਵਾਰਾਂ ’ਤੇ ਪੇਟਿੰਗਾਂ ਕਰਵਾਈਆਂ ਜਾ ਰਹੀਆਂ ਹਨ।ਸਕੂਲਾਂ ਵਿਚ ਪੇਂਟਿੰਗ, ਭਾਸ਼ਣ ਅਤੇ ਕਵਿਤਾ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਣਗੇ।ਜੋ ਪੰਚਾਇਤ, ਕਿਸਾਨ ਗਰੁੱਪ ਅਤੇ ਨਿੱਜੀ ਕਿਸਾਨ ਪਰਾਲੀ ਪ੍ਰਬੰਧਨ ਬਾਬਤ ਚੰਗਾ ਕੰਮ ਕਰਨਗੇ, ਉਨ੍ਹਾਂ ਨੂੰ ਕ੍ਰਮਵਾਰ 50 ਹਜ਼ਾਰ, 20 ਹਜ਼ਾਰ ਅਤੇ 11 ਹਜ਼ਾਰ ਰੁਪਏ ਇਨਾਮੀ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਕ ‘ਆਈ-ਖੇਤ’ ਐਪ ਜਾਰੀ ਕੀਤੀ ਗਈ ਹੈ, ਜਿਸ ਵਿਚ ਕਿਸਾਨ ਆਪਣੇ ਆਸ-ਪਾਸ ਮੌਜ਼ੂਦ ਮਸ਼ੀਨੀਰੀ ਦਾ ਪਤਾ ਕਰ ਸਕਦਾ ਹੈ ਅਤੇ ਉਸ ਨੂੰ ਉਹ ਕਿਰਾਏ ’ਤੇ ਲੈ ਸਕਦਾ ਹੈ।
ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਚੰਦਨ ਸ਼ਰਮਾ, ਏ.ਡੀ.ਓ (ਇਨਫੋ) ਵਿਜੇ ਮਹੇਸ਼ੀ, ਏ.ਡੀ.ਓ (ਟੀ.ਏ) ਕੁਲਦੀਪ ਸਿੰਘ, ਪੀ.ਡੀ ਆਤਮਾ ਕਮਲਦੀਪ ਸੰਘਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media