Monday, October 12, 2026

ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਸੰਬੰਧੀ ਧਾਰਮਿਕ ਪ੍ਰੀਖਿਆ 13 ਨੂੰ

ਪ੍ਰੀਖਿਆ ਵਿੱਚ ਸ਼ਾਮਲ ਹੋਣਗੇ 5000 ਵਿਦਿਆਰਥੀ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਬੰਧੀ 3 ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।ਜਿਨ੍ਹਾਂ ਵਿੱਚੋਂ ਇੱਕ ਨਰੋਲ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਦੇ ਰੂਪ ਵਿੱਚ ਤਿਆਰ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿਖਿਆਵਾਂ ਤੋਂ ਜਾਣੂ ਹੋ ਸਕਣ ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਇੰਚਾਰਜ ਵਰਿਆਮ ਸਿੰਘ ਦੇ ਆਦੇਸ਼ਾਂ ਅਨੁਸਾਰ ਇਸ ਪ੍ਰਸ਼ਨੋਤਰੀ ਦੇ ਅਧਾਰ ਤੇ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਧਾਰਮਿਕ ਪ੍ਰੀਖਿਆ 13 ਅਕਤੂਬਰ 2021 ਦਿਨ ਬੁੱਧਵਾਰ ਸਵੇਰੇ 09.30 ਵਜੇ ਤੋਂ 10.30 ਵਜੇ ਦੌਰਾਨ ਆਯੋਜਿਤ ਕੀਤੀ ਜਾ ਰਹੀ ਹੈ।ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਹਰੀ ਸਿੰਘ ਨੇ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿੱਚ ਤਕਰੀਬਨ 5000 ਵਿਦਿਆਰਥੀ ਭਾਗ ਲੈ ਰਹੇ ਹਨ।ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …