ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਜੰਮਪਲ ਅਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਦੀਆਂ ਸੱਭਿਆਚਾਰ
ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਅਤੇ ਜੈ ਸ੍ਰੀ ਵਿਲੇਜ਼ ਰਾਮਲੀਲਾ ਕਲੱਬ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸ੍ਰੀ ਰਾਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਆਸ਼ੂ ਅਗਰਵਾਲ ਨੇ ਦੱਸਿਆ ਕਿ ਅਸ਼ੋਕ ਮਸਤੀ ਪਿੱਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰਦੇ ਆ ਰਹੇ ਹਨ।ਇਨ੍ਹਾਂ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਾਲੇ 90 ਦੇ ਕਰੀਬ ਗਾਇਕਾਂ ਅਤੇ ਗੀਤਕਾਰਾਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਜਾ ਚੁੱਕੇ ਹਨ।ਜੈ ਸ੍ਰੀ ਵਿਲੇਜ ਰਾਮਲੀਲਾ ਕਲੱਬ ਦੇ ਪ੍ਰਧਾਨ ਵਰਿੰਦਰ ਬੰਟੀ ਅਤੇ ਚੈਅਰਮੈਨ ਪੰਕਜ ਜ਼ਿੰਦਲ ਨੇ ਦੱਸਿਆ ਕਿ ਅਸ਼ੋਕ ਮਸਤੀ ਨੇ ਉਨਾਂ ਦੇ ਇਲਾਕੇ ਦਾ ਬਹੁਤ ਵੱਡੇ ਪੱਧਰ ‘ਤੇ ਨਾਮ ਰੋਸ਼ਨ ਕੀਤਾ ਹੈ।ਉਨਾਂ ਦੀ ਟੀਮ ਵਲੋਂ ਸਮਾਜ ਤੇ ਲੋਕ ਭਲਾਈ ਦੇ ਕਾਰਜ਼ਾਂ ਵਿੱਚ ਵੀ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਦਾ ਹੈ।ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਨਾਜ਼਼ੁਕ ਸਮੇਂ ਵੀ ਜਰੂਰਤਮੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਗਈ ਸੀ।
ਇਸ ਮੌਕੇ ਰਾਮਲੀਲਾ ਦੇ ਬੇਹਤਰੀਨ ਅਦਾਕਾਰ ਮਨਜੀਤ ਸ਼ਰਮਾ ਜੇ.ਈ, ਐਕਰ ਗੁਰਮੀਤ ਸਿੰਘ, ਸਾਹਿਲ ਆਦਿ ਆਗੂ ਤੇ ਮੈਂਬਰ ਹਾਜ਼ਰ ਸਨ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media