Friday, May 1, 2026

ਡਿਪਟੀ ਕਮਿਸ਼ਨਰ ਵਲੋਂ ਵੋਟਰ ਹੈਲਪਲਾਈਨ 1950 ਦਾ ਲਾਭ ਉਠਾਉਣ ਦਾ ਸੱਦਾ

18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਲੋਕਤੰਤਰੀ ਗਤੀਵਿਧੀਆਂ ‘ਚ ਭਾਗ ਲੈਣ ਦੀ ਅਪੀਲ

ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲੇ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੋਣ ਤਿਆਰੀ ਦਾ ਜਾਇਜ਼ਾ ਲਿਆ ਗਿਆ ।
ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀ ਹੈਲਪਲਾਈਨ 1950 ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।ਜਿਸ ਰਾਹੀਂ ਲੋਕ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸ਼ਿਕਾਇਤ ਦਰਜ ਕਰਾਉਣ, ਨਵੀਂ ਵੋਟ ਬਣਾਉਣ, ਕਟਵਾਉਣ ਤੇ ਸੋਧ ਬਾਰੇ ਬਿਨੈਪਤਰ ਦੇ ਸਕਦੇ ਹਨ।
                 ਉਨ੍ਹਾਂ ਕਿਹਾ ਕਿ ਨੌਜਵਾਨ ਵੱਧ ਤੋਂ ਵੱਧ ਵੋਟਰਾਂ ਵਜੋਂ ਰਜਿਸਟਰਡ ਹੋਣ ਤੇ ਉਹ ਆਪਣੀ ਵੋਟ ਦੀ ਸਹੀ ਵਰਤੋਂ ਕਰਨ।ਉਨ੍ਹਾਂ ਕਿਹਾ ਕਿ ਜਿਲੇ ਅੰਦਰ ਅਜੇ ਵੀ 18 ਤੋਂ 19 ਸਾਲ ਉਮਰ ਵਰਗ ਦੇ 19000 ਨੌਜਵਾਨਾਂ ਵੋਟਰ ਬਣਨ ਤੋਂ ਵਾਂਝੇ ਹਨ, ਜਿਸ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਇਨ੍ਹਾਂ ਨੂੰ ਵੋਟਰ ਵਜੋਂ ਦਰਜ਼ ਕੀਤਾ ਜਾਵੇ।ਇਸ ਤੋਂ ਇਲਾਵਾ ਦਿਵਿਆਂਗ ਤੇ ਤੀਜ਼ੇ ਲਿੰਗ ਵਾਲੇ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਵੀ ਵਧੇਰੇ ਤਵੱਜੋ ਦੇਣ ਦੇ ਨਿਰਦੇਸ਼ ਦਿੱਤੇ ਗਏ।
ਐਸ.ਐਸ.ਪੀ ਕਪੂਰਥਲਾ ਨੇ ਅਧਿਕਾਰੀਆਂ ਨਾਲ ਪੋਲਿੰਗ ਬੂਥ ਦੀ ਤਸਦੀਕ, ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਦੀ ਪਹਿਚਾਣ, ਸੁਰੱਖਿਆ ਫੋਰਸਾਂ ਦੇ ਕਰਮੀਆਂ ਦੀ ਲੋੜ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਸਬ ਡਵੀਜ਼ਨਾਂ ਵਿੱਚ ਐਸ.ਡੀ.ਐਮ ਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਕਮੇਟੀਆਂ ਵਲੋਂ ਪੋਲਿੰਗ ਕੇਂਦਰਾਂ ਦਾ ਜਾਇਜ਼ਾ ਲਿਆ ਜਾਵੇ।
             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਦਿਤਯਾ ਉਪਲ, ਐਸ.ਡੀ.ਐਮ ਫਗਵਾੜਾ ਕੁਲਪਰੀਤ ਸਿੰਘ, ਐਸ.ਡੀ.ਐਮ ਕਪੂਰਥਲਾ ਡਾ. ਜੈ ਇੰਦਰ ਸਿੰਘ, ਐਸ.ਡੀ.ਐਮ ਸੁਲਤਾਨਪੁਰ ਲੋਧੀ ਰਣਜੀਤ ਸਿੰਘ, ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਚੋਣ ਅਮਲਾ ਹਾਜ਼ਰ ਸੀ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …