Monday, September 14, 2026

ਅਧਿਆਪਕਾਵਾਂ ਨੂੰ ਬੈਸਟ ਅਧਿਆਪਕ ਵਜੋਂ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੀਆਂ ਵੱਖ-ਵੱਖ ਸਿਖਿਆ ਸੰਸਥਾਵਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਮਨੋਬਲ ਵਧਾਉਣ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਪਹਿਲਾ ਰਾਸ਼ਟਰ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਸਿੰਘ ਘੁੱਗੀ ਨੇ ਇਹ ਐਵਾਰਡ ਤਕਸੀਮ ਕੀਤੇ।ਵਿਦਿਅਕ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਬਦਲੇ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੀਆਂ ਅਧਿਆਪਕਾਵਾਂ ਸ਼੍ਰੀਮਤੀ ਤਾਨੀਆ ਭਾਟੀਆ, ਸ਼੍ਰੀਮਤੀ ਸਵਿਤਾ ਤੇ ਸ਼੍ਰੀਮਤੀ ਸੋਨਿਕਾ ਗੋਇਲ ਨੂੰ ਐਫ.ਏ.ਪੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਐਵਾਰਡ ਹਾਸਲ ਕਰਨ ਵਾਲੀਆਂ ਅਧਿਆਪਕਾਵਾਂ ਨੇ ਕਿਹਾ ਕਿ ਇਸ ਸਨਮਾਨ ਵਿੱਚ ਸਕੂਲ ਮੈਨੇਜਮੈਂਟ ਹਰਪਾਲ ਸਿੰਘ ਯੂ.ਕੇ (ਚੇਅਰਮੈਨ ਰਾਸਾ ਯੂ.ਕੇ) ਤੇ ਸਕੂਲ ਟੀਮ ਦਾ ਪੂਰਾ ਸਹਿਯੋਗ ਰਿਹਾ।

Check Also

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕਵਿਜ਼ ਸਬੰਧੀ ਵੱਧ ਤੋਂ ਵੱਧ ਨੌਜਵਾਨ ਆਪਣੇ ਨਾਮ ਰਜਿਸਟਰਡ ਕਰਵਾਉਣ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ (ਕਵਿਜ਼)-2027 ਸਬੰਧੀ ਸਰਕਾਰੀ ਆਈ.ਟੀ.ਆਈ …