ਨਵਾਂਸ਼ਹਿਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਅਧਿਕਾਰੀਆਂ ਨੂੰ ਆਯੂਸ਼ਮਾਨ ਸਰਬੱਤ ਸਿਹਤ ਬੀਮਾ
ਯੋਜਨਾ ਤਹਿਤ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਉਨ੍ਹਾਂ ਸਾਰੇ ਯੋਗ ਲਾਭਤਾਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾਵੇ, ਜਿਨ੍ਹਾਂ ਹਾਲੇ ਤੱਕ ਇਸ ਸਕੀਮ ਦੇ ਲਾਭ ਹਿੱਤ ਕਾਰਡ ਨਹੀਂ ਬਣਵਾਏ।
ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਉਸਾਰੀ ਕਾਮੇ, ‘ਜੇ’ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ਼ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ 6 ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਵਾ 8 ਸੂਚੀਬੱਧ ਪ੍ਰਾਈਵੇਟ ਹਸਪਤਾਲ ਵੀ ਸਰਬੱਤ ਸਿਹਤ ਬੀਮਾ ਤਹਿਤ ਲਾਭਪਾਤਰੀਆਂ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ, ਜਿਥੋਂ 5 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਇਆ ਜਾ ਸਕਦਾ ਹੈ।ਇਨ੍ਹਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਰਾਜਾ ਹਸਪਤਾਲ, ਦ੍ਰਿਸ਼ਟੀ ਆਈ ਕੇਅਰ ਸੈਂਟਰ, ਸਰਬ ਹਸਪਤਾਲ, ਦਿਆਲ ਸੂਦ ਹਾਰਟ ਸੈਂਟਰ ਐਂਡ ਨਰਸਿੰਗ ਹੋਮ, ਸੰਧੂ ਆਈ ਹਸਪਤਾਲ, ਬਲਵੀਰ ਹਸਪਤਾਲ, ਦੁਆ ਹਸਪਤਾਲ ਐਂਡ ਮੈਟਰਨਿਟੀ ਹੋਮ ਅਤੇ ਏ-ਵਨ ਹਸਪਤਾਲ ਸ਼ਾਮਲ ਹਨ।ਇਸ ਤੋਂ ਇਲਾਵਾ ਸਰਕਾਰੀ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸਬ ਡਵੀਜ਼ਨਲ ਹਸਪਤਾਲ ਬਲਾਚੌਰ, ਸੀ.ਐਚ.ਸੀ ਬੰਗਾ, ਸੀ.ਐਚ.ਸੀ ਮੁਕੰਦਪੁਰ, ਸੀ.ਐਚ.ਸੀ ਰਾਹੋਂ ਅਤੇ ਸੀ.ਐਚ.ਸੀ ਸੜੋਆ ਵੱਲੋਂ ਲਾਭਪਾਤਰੀਆਂ ਨੂੰ ਇਸ ਯੋਜਨਾ ਤਹਿਤ ਲਾਭ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡੀ.ਡੀ.ਐਫ ਮੈਡਮ ਸ਼ਿਪਰਾ, ਜ਼ਿਲ੍ਹਾ ਮੈਨੇਜਰ ਸੀ.ਐਚ.ਸੀ ਗੁਰਸੇਵਕ, ਇੰਚਾਰਜ਼ ਸੇਵਾ ਕੇਂਦਰ ਤਲਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸਟੇਟ ਹੈਲਥ ਏਜੰਸੀ ਗੁਰਪ੍ਰੀਤ ਸਿੰਘ, ਲੇਬਰ ਇਨਫੋਰਸਮੈਂਟ ਅਫ਼ਸਰ ਰਣਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media