Tuesday, August 25, 2026

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ਪੋਸਟਰ ਮੇਕਿੰਗ ਮੁਕਾਬਲੇ ਅਤੇ ਗਾਂਧੀ ਜੈਯੰਤੀ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਤੋਂ ਇਲਾਵਾ ਇਸ ਮੌਕੇ ਗਾਂਧੀ ਜੀ ਦੇ ਫਲਸਫ਼ੇ ’ਤੇ ਲੈਕਚਰ, ਕਵਿਤਾ ਉਚਾਰਨ, ਦੇਸ਼ ਭਗਤੀ ਦੇ ਗੀਤ ਅਤੇ ਡਾਂਸ ਦੀ ਪੇਸ਼ਕਾਰੀ ਵੀ ਕੀਤੀ ਗਈ।
                ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਾਂਧੀ ਜੀ ਦੇ ਸਿਧਾਂਤਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੁਆਰਾ ਕੀਤੇ ਗਏ ਕੰਮ ਕਰਕੇ ਸਿੱਖਣ ਦੇ ਸਿਧਾਂਤ ਨੂੰ ਧਿਆਨ ’ਚ ਰੱਖਦੇ ਹੋਏ ਹੀ ਸਿੱਖਿਆ ਪ੍ਰ੍ਰਦਾਨ ਕੀਤੀ ਜਾ ਰਹੀ ਹੈ।ਪ੍ਰੋਗਰਾਮ ਦਾ ਆਯੋਜਨ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ, ਡਾ. ਸਤਿੰਦਰ ਢਿੱਲੋਂ, ਡਾ. ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਡਾ. ਨਿਰਮਲਜੀਤ ਕੌਰ ਸੰਧੂ ਵਾਈਸ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …