ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸੀਨੀਅਰ ਸੈਕਡਰੀ ਸਕੂਲ ਚਾਟੀਵਿੰਡ ਚੌਕ ਵਿਖੇ ਮੈਂਟਲ ਹੈਲਥ
ਸੈਮੀਨਾਰ ਕਰਵਾਇਆ ਗਿਆ।ਬਾਬਾ ਸੰਤੋਖ ਸਿੰਘ ਅਤੇ ਮੈਡਮ ਦਲਜੀਤ ਕੌਰ ਮੈਨੇਜਿੰਗ ਡਾਇਰੈਕਟਰ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਰਵਿੰਦਰ ਕੌਰ ਵਲੋਂ ਕੀਤੇ ਗਏ ਉਪਰਾਲੇ ਅਧੀਨ ਕਰਵਾਏ ਗਏ ਸੈਮੀਨਾਰ ਦਾ ਮਕਸਦ ਕਰੋਨਾ ਦੋਰਾਨ ਦਿਮਾਗੀ ਪ੍ਰੇਸ਼ਾਨੀਆਂ ਨਾਲ ਗ੍ਰਸਤ ਹੋ ਰਹੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨਾ ਸੀ।
ਸੈਮੀਨਾਰ ਦੇ ਮੁੱਖ ਮਹਿਮਾਨ ਮੈਡਮ ਦਿਸ਼ਾ ਸੰਧੂ ਦਾ ਸਕੂਲ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਮੈਡਮ ਦਿਸ਼ਾ ਸੰਧੂ ਨੇ ਬੱਚਿਆਂ ਦੀਆਂ ਮਾਨਸਿਕ ਪ੍ਰੇਸ਼ਾਨੀਆਂ ਸੰਬਧੀ ਮਾਪਿਆਂ ਨੂੰ ਜਾਗਰੂਕ ਕੀਤਾ ਅਤੇ ਉਹਨਾਂ ਦੀ ਮਾਨਸਿਕ ਤੰਦਰੁਸਤੀ ਲਈ ਸੁਝਾਅ ਵੀ ਦਿੱਤੇ।ਸੈਮੀਨਾਰ ਵਿੱਚ ਸਕੂਲ਼ ਪ੍ਰਬੰਧਕ, ਸਕੂਲ ਸਟਾਫ, ਵਿਦਿਆਰਥ ਿਅਤੇ ਉਨਾਂ ਦੇ ਮਾਪੇ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media