Tuesday, August 25, 2026

ਦੁਸਹਿਰੇ ਦੇ ਮੇਲੇ ‘ਤੇ ਗਾਇਕ ਲਵਲੀ ਨਿਰਮਾਣ ਆਪਣੇ ਸਦਾਬਹਾਰ ਗੀਤਾਂ ਨਾਲ ਲਾਉਣਗੇ ਰੌਣਕਾਂ – ਅਸ਼ੋਕ ਮਸਤੀ

ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਜੈ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਕਲੱਬ ਦੇ ਸਰਪ੍ਰਸਤ ਬਿੰਦਰ ਭੁੱਲਰ ਸੰਗਤਪੁਰੀਆ, ਪ੍ਰਧਾਨ ਆਸ਼ੂ ਅਗਰਵਾਲ ਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ ਅੱਜ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ ਤੇ ਇਸ ਸਮੇਂ ਮਸ਼ਹੂਰ ਲੋਕ ਗਾਇਕ ਲਵਲੀ ਨਿਰਮਾਣ ਧੂਰੀ ਅਤੇ ਬੀਬਾ ਸਿਮਰਨ ਸਹੋਤਾ ਆਪਣੇ ਸਦਾਬਹਾਰ ਗੀਤਾਂ ਨਾਲ ਦਰਸ਼ਕਾਂ ਦਾ ਮਨੋਰਜ਼ਨ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਸਮੇਂ ਬਤੌਰ ਮੁੱਖ ਮਹਿਮਾਨ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਲਾਡਲੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਤੇ ਜੈ ਸ੍ਰੀ ਰਾਮ ਵੈਲਫੇਅਰ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …