ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗਰੈਜ਼ੂਏਸ਼ਨ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 2 ਰੋਜ਼ਾ ਵਰਕਸ਼ਾਪ ਦਾ
ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਾਸ਼ਪ ’ਚ ਸਮੈਸਟਰ ਤੀਜ਼ਾ ਅਤੇ ਪੰਜ਼ਵਾਂ ਦੀਆਂ ਵਿਦਿਆਰਥਣਾਂ ਨੇ ਪੌਸ਼ਾਕਾਂ ਨੂੰ ਵੱਖ-ਵੱਖ ਡਿਜ਼ਾਇਨ ’ਚ ਤਿਆਰ ਕਰਨ ਦਾ ਹੁਨਰ ਹਾਸਲ ਕੀਤਾ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਪ੍ਰਤਿੱਭਾ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਅਜਿਹੇ ਪ੍ਰੋਗਰਾਮਾਂ ’ਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਨੇ ਇਨ੍ਹਾਂ ਤਿਆਰ ਕੀਤੇ ਗਏ ਡਿਜ਼ਾਇਨਜ਼ ਨੂੰ ਮਾਡਲਿੰਗ ਰਾਹੀਂ ਪ੍ਰਦਰਸ਼ਿਤ ਵੀ ਕੀਤਾ।
ਡਾ. ਸੁਰਿੰਦਰ ਕੌਰ ਨੇ ਵਿਭਾਗ ਦੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ’ਚ ਇਹੋ ਜਿਹੇ ਹੋਰ ਪ੍ਰੋਗਰਾਮ ਉਲੀਕਦੇ ਰਹਿਣ ਲਈ ਉਤਸ਼ਾਹਿਤ ਕੀਤਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media