Thursday, August 6, 2026

ਪਟਾਕਿਆਂ ਦੀ ਵਿਕਰੀ ਲਈ 17 ਆਰਜ਼ੀ ਲਾਈਸੈਂਸ ਮਿਲਣਗੇ

ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਰ ਆਮ ਤੇ ਖਾਸ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਲਾ ਕਪੂਰਥਲਾ ਵਿਖੇ ਇਸ ਸਾਲ ਸਮੱਰਥ ਅਧਿਕਾਰੀ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ ਤੇ ਪਟਾਕਿਆਂ ਦੀ ਆਰਜ਼ੀ ਸਟੋਰੇਜ ਅਤੇ ਵਿਕਰੀ ਲਈ 17 ਆਰਜ਼ੀ ਲਾਈਸੈਂਸ ਡਰਾਅ ਰਾਹੀਂ ਦਿੱਤੇ ਜਾਣੇ ਹਨ।
              ਆਰਜ਼ੀ ਲਾਈਸੈਂਸ ਲੈਣ ਦੇ ਚਾਹਵਾਨ ਵਿਅਕਤੀ ਮਿਤੀ 19.10.2021 (ਦਿਨ ਮੰਗਲਵਾਰ ਨੂੰ ਸ਼ਾਮੀ 04.00 ਵਜੇ ਤੱਕ ਜਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਆਪਣੀਆਂ ਦਰਖਾਸਤਾਂ ਦੇ ਸਕਦੇ ਹਨ, ਜਿਸ ਦੇ ਨਾਲ ਸ਼ਨਾਖਤੀ ਕਾਰਡ, ਸਵੈ ਘੋਸ਼ਣਾ ਪੱਤਰ ਲਗਾਇਆ ਜਾਵੇ।ਉਨ੍ਹਾਂ ਦੱਸਿਆ ਕਿ ਦਰਖਾਸਤ ਫਾਰਮ ਪੰਜਾਬ ਸਰਕਾਰ ਦੀ ਵੈਬਸਾਈਟ www.punjab.gov.in ਅਤੇ ਸੇਵਾ ਕੇਂਦਰਾਂ ਵਿੱਚ ਉਪਲਬਧ ਹਨ।ਦਰਖਾਸਤ ਨਾਲ 100 ਰੁਪਏ ਫੀਸ ਸੇਵਾ ਕੇਂਦਰਾਂ ਵਲੋਂ ਪ੍ਰਾਪਤ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਨਿਰਧਾਰਤ ਮਿਤੀ/ ਸਮੇਂ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿਚੋਂ ਆਰਜ਼ੀ ਲਾਈਸੈਂਸ ਡਰਾਅ ਦੁਆਰਾ ਜਾਰੀ ਕੀਤੇ ਜਾਣਗੇ।ਇਸ ਸਬੰਧੀ ਡਰਾਅ ਮਿਤੀ 21.10.2021 ਦਿਨ ਵੀਰਵਾਰ ਸਵੇਰੇ 11:00 ਵਜੇ ਨਵੇਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੱਢਿਆ ਜਾਵੇਗਾ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …