ਪਠਾਨਕੋਟ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਹੈ
ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਿਲ੍ਹੇ ਵਿਚਲੇ ਸਮੂਹ ਈ.ਐਲ.ਸੀ ਇੰਚਾਰਜ਼ਾਂ ਲਈ ਭਾਰਤ ਚੋਣ ਕਮਿਸ਼ਨ ਦੁਆਰਾ ਤਿਆਰ ਕੀਤੀ ਗਈ ਚੋਣ ਸਾਖਰਤਾ ਕਲੱਬਾਂ ਲਈ ਸਧਾਰਨ ਹੈਂਡ ਬੁੱਕ ਦੇ ਪੰਜਾਬੀ ਤਰਜ਼ਮੇ ‘ਤੇ ਅਧਾਰਿਤ ਹੋਵੇਗਾ, ਜਿਸ ਵਿੱਚ 3 ਹੈਂਡ ਬੁੱਕਾਂ ਦੇ ਹਿੱਸਿਆਂ ਦੇ ਲਿੰਕ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਸਾਂਝੇ ਕੀਤੇ ਗਏ ਹਨ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਹੈਂਡ ਬੁੱਕਾਂ ਦੇ ਅਧਾਰ ‘ਤੇ ਹੀ ਆਨਲਾਈਨ ਕੁਵਿਜ਼ ਮੁਕਾਬਲਾ ਮਿਤੀ 18.10.2021 ਨੂੰ ਸ਼ਾਮ 4:00 ਵਜੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਜਿਲ੍ਹੇ ਦੇ ਸਮੂਹ ਈ.ਐਲ.ਸੀ ਇੰਚਾਰਜ਼ ਭਾਗ ਲੈ ਸਕਦੇ ਹਨ।ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ, ਫੇਸਬੁੱਕ ਅਤੇ ਟਵਿਟਰ ‘ਤੇ ਕੁਵਿਜ਼ ਦਾ ਲਿੰਕ ਮਿਤੀ 18.10.2021 ਨੂੰ ਦੁਪਹਿਰ 3:50 ਵਜੇ ਸਾਂਝਾ ਕੀਤਾ ਜਾਵੇਗਾ।ਕੁਵਿਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾ ਕਰਾਨ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਵਿਜ਼ ਜਮ੍ਹਾਂ ਨਹੀਂ ਕਰਨ ਦਿੱਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।ਜੇਤੂਆਂ ਨੂੰ ਨਕਦ ਇਨਾਮ ਅਤੇ ਪ੍ਰਮਾਣ-ਪੱਤਰ ਦਿੱਤੇ ਜਾਣਗੇ ਅਤੇ ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਕੀਤਾ ਗਿਆ ਫੈਸਲਾ ਅੰਤਿਮ ਹੋਵੇਗਾ ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media