Tuesday, August 25, 2026

ਸੋਨੀ ਵਲੋਂ ਆਪਣੇ ਜੱਦੀ ਪਿੰਡ ਨੂੰ 45 ਲੱਖ ਰੁਪਏ ਦੇਣ ਦਾ ਐਲਾਨ

ਪਿੰਡ ਦੀ ਸਰਕਾਰੀ ਡਿਸਪੈਂਸਰੀ ਨੂੰ ਵੀ ਕੀਤਾ ਅਪਗ੍ਰੇਡ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਜੱਦੀ ਪਿੰਡ ਭੀਲੋਵਾਲ ਪੱਕਾ ਪੁੱਜੇ ਓਮ ਪ੍ਰਕਾਸ਼ ਸੋਨੀ ਦਾ ਪਿੰਡ ਵਾਸੀਆਂ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ।ਸੋਨੀ ਨੇ ਬਾਬਾ ਨਾਗਾ ਜੀ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।ਉਨਾਂ ਨੇ ਆਪਣੇ ਸੰਬੋਧਨ ਵਿਚ ਆਪਣੀ ਪ੍ਰਾਪਤੀ ਦਾ ਸਿਹਰਾ ਬਾਬਾ ਨਾਗਾ ਦੀ ਕਿਰਪਾ ਅਤੇ ਪਿੰਡ ਵਾਸੀਆਂ ਦੇ ਪਿਆਰ ਨੂੰ ਦਿੰਦੇ ਕਿਹਾ ਕਿ ਅੱਜ ਉਹ ਜੋ ਵੀ ਕੁੱਝ ਹਨ, ਉਹ ਪਿੰਡ ਵਾਸੀਆਂ ਦੇ ਅਸ਼ੀਰਵਾਦ ਦੀ ਬਦੌਲਤ ਹਨ।ਉਨ੍ਹਾਂ ਇਸ ਮੌਕੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਲੋਵਾਲ ਪੱਕਾ ਨੂੰ 25 ਲੱਖ ਰੁਪਏ ਅਤੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕੰਮਾਂ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
              ਸੋਨੀ ਨੇ ਪਿੰਡ ਦੇ ਸਰਕਾਰੀ ਨੂੰ ਅਪਗ੍ਰੇਡ ਕਰਨ ਦਾ ਉਦਘਾਟਨ ਵੀ ਕੀਤਾ।ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਹੋਣ ਦਾ ਭਰੋਸਾ ਦਿੱਤਾ।
               ਇਸ ਮੌਕੇ ਰਾਘਵ ਸੋਨੀ, ਸ਼ਾਮ ਸੋਨੀ, ਸੁੱਖਾ ਸਰਪੰਚ, ਮੁਨੀਸ਼ ਮਹਿਤਾ, ਨਯਾਬ ਸੋਨੀ, ਕਯਾਣ ਸੋਨੀ, ਸਿਵਲ ਸਰਜਨ ਅੰਮ੍ਰਿਤਸਰ ਚਰਨਜੀਤ ਸਿੰਘ ਆਦਿ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …