ਨਵਾਂਸ਼ਹਿਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਸਬੰਧ ਵਿਚ ‘ਕਲੀਨ ਇੰਡੀਆ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ
ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪਲਾਸਟਿਕ ਕੂੜੇ ਤੋਂ ਛੁਟਕਾਰੇ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਸਾਂਝੇ ਤੌਰ ’ਤੇ ਝੰਡੀ ਦੇ ਕੇ ਰਵਾਨਾ ਕੀਤਾ। ਨਹਿਰੂ ਯੁਵਾ ਕੇਂਦਰ ਅਤੇ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੱਢੀ ਗਈ ਇਹ ਰੈਲੀ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਦਾ ਹੋਕਾ ਦਿੰਦੀ ਹੋਈ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਜਾ ਕੇ ਸਮਾਪਤ ਹੋਈ।ਰੈਲੀ ਵਿਚ ਸ਼ਾਮਲ ਰਿਹਾਇਸ਼ੀ ਹੁਨਰ ਵਿਕਾਸ ਕੇਂਦਰ ਦੇ ਸਿਖਿਆਰਥੀਆਂ ਅਤੇ ਵਲੰਟੀਅਰਾਂ ਨੇ ਰਸਤੇ ਵਿੱਚ ਪਲਾਸਟਿਕ ਇਕੱਤਰ ਕੀਤਾ ਅਤੇ ਦੁਕਾਨਦਾਰਾਂ ਅਤੇ ਹੋਰਨਾਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਦੀ ਅਪੀਲ ਕੀਤੀ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਨੂੰ ਪਲਾਸਟਿਕ ਕੂੜੇ ਤੋਂ ਆਜ਼ਾਦੀ ਦਿਵਾਉਣ ਲਈ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ।ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚੋਂ 11 ਹਜ਼ਾਰ ਕਿਲੋ ਪਲਾਸਟਿਕ ਕੂੁੜਾ ਇਕੱਤਰ ਕਰਨ ਦਾ ਟੀਚਾ ਰੱਖਿਆ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media