Thursday, September 17, 2026

ਡੇਂਗੂ ਤੋਂ ਬਚਾਅ ਲਈ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ – ਡਾ. ਜਗਦੀਪ ਸਿੰਘ

ਸਿਵਲ ਸਰਜਨ ਦਫਤਰ ਦੀ ਟੀਮ ਵਲੋਂ ਵੱਖ-ਵੱਖ ਸਥਾਨਾਂ ’ਤੇ ਸਰਵੇ

ਨਵਾਂਸ਼ਹਿਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਦਫਤਰ ਦੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਸ਼ੁੱਕਰਵਾਰ ਨੂੰ ਡਰਾਈ ਦਿਵਸ ਮੌਕੇ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਕਰਨ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਛੇੜੀ ਗਈ।
                 ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਓਮਟਾ ਮੁਹੱਲਾ, ਦਸ਼ਮੇਸ਼ ਨਗਰ ਬੰਗਾ ਰੋਡ, ਗੁਜਰਪੁਰ ਕਾਲੋਨੀ ਨਵਾਂਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਡੇਂਗੂ ਵਿਰੋਧੀ ਸਰਵੇਖਣ ਕੀਤਾ ਗਿਆ, ਜਿਸ ਦੌਰਾਨ ਟੀਮ ਵਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
                ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿੱਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ।ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਮੁਫਤ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ।
              ਸਰਵੇਖਣ ਟੀਮ ਵਿੱਚ ਹੈਲਥ ਵਰਕਰ ਲਖਵੀਰ ਭੱਟੀ, ਗੁਰਦੇਵ ਸਿੰਘ, ਬ੍ਰੀਡਰ ਚੈਕਰ ਜਸਪ੍ਰੀਤ, ਸੂਰਜ, ਆਸ਼ਾ ਵਰਕਰ ਕਾਂਤਾ ਦੇਵੀ ਤੇ ਰਣਜੀਤ ਕੌਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …