ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਨੇੜਲੇ ਪਿੰਡ ਦਿਆਲਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਮੁਹੱਈਆ ਕਰਵਾਈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਮੈਡਮ ਬਾਜਵਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਜੀਵਨ ਵਿੱਚ ਆਪਣਾ ਅਹਿਮ ਕਿਰਦਾਰ ਨਿਭਾਉਂਦੀਆਂ ਹਨ।ਅੱਜ ਜ਼ਿਆਦਾਤਰ ਨੌਜਵਾਨ ਗੈਂਗਵਾਰ ਤੇ ਨਸ਼ੇ ਜਿਹੀਆਂ ਕੁਰੀਤੀਆਂ `ਚ ਫਸ ਕੇ ਆਪਣਾ ਬਹੁਮੁੱਲਾ ਜੀਵਨ ਵਿਅਰਥ ਗਵਾ ਰਹੇ ਹਨ।ਨੌਜਵਾਨਾਂ ਦੀ ਊਰਜਾ ਤੇ ਸਮੇਂ ਨੂੰ ਸਹੀ ਵਰਤੋਂ ਵਿੱਚ ਲਗਾਉਣ ਲਈ ਖੇਡਾਂ ਪ੍ਰਭਾਵਸ਼ਾਲੀ ਜ਼ਰੀਆ ਹੋ ਸਕਦੀਆਂ ਹਨ।
ਇਸ ਮੌਕੇ ਨਵਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਚੀਮਾ, ਗੁਰਪ੍ਰੀਤ ਸਿੰਘ ਪ੍ਰਧਾਨ, ਸਰਪੰਚ ਨਾਜਰ ਸਿੰਘ, ਸੈਕਟਰੀ ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਤੇ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …