ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓਂ ਦੀ ਅਗਵਾਈ ਹੇਠ ਕੀਤੀ ਗਈ।ਸਕੱਤਰ ਸਮਾਓਂ ਨੇ ਦੱਸਿਆ ਕਿ ਫ਼ਸਲ ਖ਼ਰੀਦਣ ਲਈ ਮੰਡੀ ਬੋਰਡ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸਰਕਾਰ ਵਲੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱੱਕ ਦਾਣਾ ਖਰੀਦਿਆ ਜਾਵੇਗਾ।ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀ ਵਿਖੇ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਖਰੀਦ ਵਿਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਪੇਸ਼ ਨਾ ਆਵੇ।ਖੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਅੱਜ ਇਥੋਂ ਪਨਗ੍ਰੇਨ ਵਲੋਂ 10 ਕੁਇੰਟਲ ਝੋਨੇ ਦੀ ਫ਼ਸਲ ਖ਼ਰੀਦੀ ਗਈ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਮੁਲਾਜ਼ਮ ਭੀਮ ਸਿੰਘ ਤੇ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …