ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ ਕਾਰੋਬਾਰ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ।ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …