ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਲੋਡ
ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ ਮੁਆਫ਼ ਕਰਨ ਦੇ ਕੀਤੇ ਐਲਾਨ ਦੀ ਅੱਜ ਸ਼ੁਰੂਆਤ ਹਾਲ ਬਿਜਲੀ ਘਰ ਤੋਂ ਉਪ ਮੁੱਖ ਮੰਤਰੀ ਓ.ਪੀ ਸੋਨੀ ਵਲੋਂ ਬਕਾਇਦਾ ਤੌਰ ‘ਤੇ ਕੀਤੀ ਗਈ।ਉਨ੍ਹਾਂ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ।ਉਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਕੈਬਨਿਟ ਨੇ ਜੋ ਇਹ ਗਰੀਬ ਪੱਖੀ ਫੈਸਲਾ ਲਿਆ ਸੀ, ਉਸ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਅਜਿਹੇ ਡਿਫਾਲਟਰ ਵਿਅਕਤੀਆਂ ਦੇ ਬਕਾਏ ਦੀ ਅਦਾਇਗੀ ਖੁਦ ਕਰੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਅਜਿਹੇ ਡਿਫਾਲਟਰਾਂ ਦਾ 11000 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਗਿਆ ਹੈ।ਸੋਨੀ ਨੇ ਕਿਹਾ ਕਿ ਅੱਜ ਜਿਸ ਸਿਟੀ ਸਰਕਲ ਵਿੱਚ ਇਹ ਸ਼ੁਰੂਆਤ ਕੀਤੀ ਹੈ, ਉਸ ਦਾ ਹੀ 50 ਕਰੋੜ ਰੁਪਏ ਦਾ ਬਕਾਇਆ ਮੁਆਫ ਹੋਇਆ ਹੈ।ਜਿਸਦਾ ਲਾਹਾ 45000 ਤੋਂ ਵੱਧ ਲੋਕਾਂ ਨੂੰ ਮਿਲਣਾ ਹੈ।ਉਨ੍ਹਾਂ ਇਸ ਵੱਡੇ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਿਕਾਸ ਸੋਨੀ, ਡਿਪਟੀ ਚੀਫ ਅਸ਼ਵਨੀ ਮਹਿਤਾ, ਵਧੀਕ ਐਸ.ਈ ਮਨਿੰਦਰ ਪਾਲ ਸਿੰਘ, ਇੰਜੀਨੀਅਰ ਮਨਦੀਪ ਸਿੰਘ, ਸਹਾਇਕ ਇੰਜੀਨੀਅਰ ਅਮਰਿੰਦਰ ਪਾਲ ਸਿੰਘ ਬੁੱਟਰ, ਪਰਮਜੀਤ ਸਿੰਘ ਚੋਪੜਾ, ਅਰੁਣ ਪੱਪਲ, ਮਹਸ਼ ਖੰਨਾ ਅਤੇ ਹੋਰ ਮੋਹਤਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media