Sunday, June 14, 2026

ਅਮਰੀਕਾ ਦੇ ਗੁਰੂ ਨਾਨਕ ਸਿੱਖ ਮਿਸ਼ਨ ਗੁਰਦੁਆਰੇ ਵਿੱਚ ਲੱਗੀ ਅੱਗ ਇਕ ਮੰਦਭਾਗੀ ਘਟਨਾ- ਜਥੇ: ਅਵਤਾਰ ਸਿੰਘ

Avtar Singh SGPCਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ‘ਗੁਰੂ ਨਾਨਕ ਸਿੱਖ ਮਿਸ਼ਨ ਗੁਰਦੁਆਰੇ’ ‘ਚ ਲੱਗੀ ਭਿਆਨਕ ਅੱਗ ਨੂੰ ਇਕ ਮੰਦਭਾਗੀ ਘਟਨਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੋਂ ਦੇਸ਼-ਵਿਦੇਸ਼ ਦੇ ਸਮੂਹ ਸਿੱਖ ਗਹਿਰੇ ਸਦਮੇ ‘ਚ ਹਨ।ਉਨ੍ਹਾਂ ਕਿਹਾ ਕਿ ਗੁਰੂ-ਘਰ ਸਭ ਦੇ ਸਾਂਝੇ ਹੁੰਦੇ ਹਨ ਤੇ ਇੱਥੇ ਬਿਨ੍ਹਾ ਕਿਸੇ ਜਾਤ-ਪਾਤ, ਊਚ-ਨੀਚ, ਭੇਦ-ਭਾਵ ਦੇ ਹਰ ਵਿਅਕਤੀ ਸ਼ਰਧਾ-ਭਾਵਨਾ ਨਾਲ ਮੱਥਾ ਟੇਕਣ ਆ ਸਕਦਾ ਹੈ।ਉਨ੍ਹਾਂ ਅਮਰੀਕਾ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਜਾਂਚ ਉਪਰੰਤ ਅਗਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਨੂੰਨ ਅਨੁਸਾਰ ਤੁਰੰਤ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਐਸੀ ਮੰਦਭਾਗੀ ਘਟਨਾ ਨੂੰ ਅੰਜ਼ਾਮ ਨਾ ਦੇਵੇ।
ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਸੂਚਿਤ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਸੰਗਤਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਗੁਰੂ ਘਰਾਂ ਨੂੰ ਰਾਤ ਸਮੇਂ ਇਕੱਲਿਆਂ ਨਾ ਛੱਡਿਆ ਜਾਇਆ ਕਰੇ ਪਰ ਫਿਰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਇਸ ਤੋਂ ਅਵੇਸਲੀਆਂ ਹੋਈਆਂ ਬੈਠੀਆਂ ਹਨ ਤੇ ਜਦੋਂ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਫਿਰ ਪਛੋਤਾਵਾ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ਵਿੱਚ ਗ੍ਰੰਥੀ ਸਿੰਘ ਜਾਂ ਸੇਵਾਦਾਰ ਦਾ ਹਰ ਸਮੇਂ ਹੋਣਾ ਜ਼ਰੂਰੀ ਹੈ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply